ਨਸ਼ੀਲੀਆਂ ਗੋਲੀਆਂ ਸਮੇਤ 1 ਗ੍ਰਿਫਤਾਰ

Tuesday, Dec 12, 2017 - 05:29 PM (IST)

ਨਸ਼ੀਲੀਆਂ ਗੋਲੀਆਂ ਸਮੇਤ 1 ਗ੍ਰਿਫਤਾਰ

ਮੋਗਾ (ਆਜ਼ਾਦ) — ਥਾਣਾ ਸਮਾਲਸਰ ਦੇ ਇੰਚਾਰਜ ਥਾਣੇਦਾਰ ਮੇਜਰ ਸਿੰਘ ਨੇ ਗਸ਼ਤ ਦੌਰਾਨ ਨਸ਼ੀਲੀ ਗੋਲੀਆਂ ਸਮੇਤ 1 ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਮੱਲਕੇ ਰੋਡ ਤ੍ਰਿਕੋਣੀ ਜਾ ਰਹੇ ਸਨ। ਇਸ ਦੌਰਾਨ ਮੋਟਰਸਾਈਕਲ ਸਵਾਰ ਬਲਵੀਰ ਸਿੰਘ ਨਿਵਾਸੀ ਪਿੰਡ ਬੁਰਜ਼ ਹਰੀਕਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਤੋਂ 200 ਗੋਲੀਆਂ ਜੋ ਨਸ਼ੇ ਦੇ ਤੌਰ 'ਤੇ ਇਸਤੇਮਾਲ ਕੀਤੀ ਜਾਂਦੀ ਹੈ, ਬਰਾਮਦ ਕੀਤੀ ਗਈ। ਕਥਿਤ ਦੋਸ਼ੀ ਦੇ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।


Related News