1 ਕਿੱਲੋ 48 ਗ੍ਰਾਮ ਹੈਰੋਇਨ ਸਣੇ 1 ਕਾਬੂ
Sunday, Dec 15, 2024 - 04:18 AM (IST)
ਫ਼ਰੀਦਕੋਟ (ਰਾਜਨ) - ਡਾ. ਪ੍ਰਗਿਆ ਜੈਨ ਐੱਸ. ਐੱਸ. ਪੀ. ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਵਿੱਢੀ ਮੁਹਿੰਮ ਤਹਿਤ ਲਗਾਤਾਰ ਸਪੈਸ਼ਲ ਨਾਕਾਬੰਦੀਆਂ ਅਤੇ ਰੇਡਾਂ ਕਰ ਕੇ ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸੇ ਹੀ ਮੁਹਿੰਮ ਤਹਿਤ ਇਕ ਨਸ਼ਾ ਸਮੱਗਲਰ ਨੂੰ 1 ਕਿੱਲੋ 48 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਹੋਈ ਹੈ।
ਉਨ੍ਹਾਂ ਦੱਸਿਆ ਕਿ ਜਸਮੀਤ ਸਿੰਘ ਸਾਹੀਵਾਲ ਐੱਸ. ਪੀ. (ਇੰਨਵੈਸਟੀਗੇਸ਼ਨ) ਦੇ ਦਿਸ਼ਾ-ਨਿਰਦੇਸ਼ ’ਤੇ ਜਦ ਸ: ਥ: ਗੁਰਬਚਨ ਸਿੰਘ ਆਪਣੇ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ’ਚ ਗਸ਼ਤ ’ਤੇ ਸੀ, ਤਾਂ ਦੇਖਿਆ ਕਿ ਪਿੰਡ ਟਹਿਣਾ ਬੱਸ ਸਟੈਂਡ ਦੇ ਨਜ਼ਦੀਕ ਇਕ ਵਿਅਕਤੀ ਮੋਢੇ ’ਤੇ ਬੈਗ ਲਟਕਾ ਕੇ ਖਡ਼੍ਹਾ ਹੋਇਆ ਸੀ।
ਉਨ੍ਹਾਂ ਦੱਸਿਆ ਕਿ ਜਦੋਂ ਇਹ ਵਿਅਕਤੀ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਖੇਤਾਂ ਵੱਲ ਭੱਜਣ ਲੱਗਾ, ਤਾਂ ਪੁਲਸ ਪਾਰਟੀ ਵਲੋਂ ਇਸਨੂੰ ਕਾਬੂ ਕਰ ਕੇ ਨਾਂ-ਪਤਾ ਪੁੱਛਿਆਂ। ਜਿਸਨੇ ਆਪਣਾ ਨਾਂ ਰਾਜਵੀਰ ਸਿੰਘ ਉਰਫ ਗੋਰੀ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਬੱਲੂਆਣਾ (ਫਾਜ਼ਿਲਕਾ) ਦੱਸਿਆ।