ਨਸ਼ੀਲੇ ਕੈਪਸੂਲਾਂ ਸਣੇ 1 ਗ੍ਰਿਫਤਾਰ

11/01/2017 5:29:43 AM

ਸੁਲਤਾਨਪੁਰ ਲੋਧੀ, (ਧੀਰ)- ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਨਸ਼ੀਲੇ ਕੈਪਸੂਲਾਂ ਸਮੇਤ 1 ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਪ੍ਰਮੁਖ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਅਸ਼ੋਕ ਕੁਮਾਰ ਚੌਕੀ ਇੰਚਾਰਜ ਡੱਲਾ ਪੁਲਸ ਪਾਰਟੀ ਐੱਚ. ਸੀ. ਰਜਿੰਦਰ ਕੁਮਾਰ, ਐੱਚ. ਸੀ. ਲਖਵਿੰਦਰ ਸਿੰਘ, ਐੱਚ. ਸੀ. ਗੁਰਦੇਵ ਸਿੰਘ ਸਮੇਤ ਪੁਲਸ ਪਾਰਟੀ ਦੇ ਨਾਲ ਮੋਟਰਸਾਈਕਲਾਂ 'ਤੇ ਗਸ਼ਤ ਕਰਦੇ ਹੋਏ ਪਿੰਡ ਰਾਮਪੁਰ ਜਗੀਰ ਤੋਂ ਤੋਤੀ ਸਾਈਡ ਨੂੰ ਜਾ ਰਹੇ ਸਨ, ਤਾਂ ਪਿੰਡ ਮਨਿਆਲਾ ਦੇ ਨਜ਼ਦੀਕ ਪਿੰਡ ਸ਼ੇਰਪੁਰ ਦੋਨਾ ਵਾਸੀ ਸੜਕ ਵਲੋਂ ਇਕ ਨੌਜਵਾਨ ਨੂੰ ਪੈਦਲ ਆਉਂਦੇ ਵੇਖਿਆ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਵਾਪਸ ਮੁੜਨ ਲੱਗਾ ਤਾਂ ਪੁਲਸ ਪਾਰਟੀ ਨੇ ਦੌੜ ਕੇ ਉਸ ਨੂੰ ਫੜ ਲਿਆ। ਜਿਸ ਨੇ ਆਪਣਾ ਨਾਮ ਗੁਰਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਕੰਗ ਖੁਰਦ ਥਾਣਾ ਲੋਹੀਆਂ ਜ਼ਿਲਾ ਜਲੰਧਰ ਦੱਸਿਆ। ਜਿਸਦੀ ਤਲਾਸ਼ੀ ਲੈਣ ਉਪਰੰਤ ਉਸ ਪਾਸੋਂ 45 ਨਸ਼ੀਲੇ ਕੈਪਸੂਲ ਬਰਾਮਦ ਹੋਏ। 
ਉਕਤ ਮੁਲਜ਼ਮ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ। ਇਸ ਮੌਕੇ ਐੱਚ. ਸੀ. ਬਲਕਾਰ ਸਿੰਘ ਮੁੱਖ ਮੁਨਸ਼ੀ, ਐੱਚ. ਸੀ. ਸੁਰਜੀਤ ਲਾਲ ਆਦਿ ਹਾਜ਼ਰ ਸਨ। 


Related News