ਨਸ਼ੀਲੀਆਂ ਗੋਲੀਆਂ ਸਣੇ 1 ਗ੍ਰਿਫਤਾਰ
Wednesday, Nov 01, 2017 - 03:16 AM (IST)

ਫ਼ਰੀਦਕੋਟ, (ਰਾਜਨ)- ਪੁਲਸ ਨੇ ਨਸ਼ੀਲੀਆਂ ਗੋਲੀਆਂ ਸਣੇ 1 ਵਿਅਕਤੀ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।
ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਕੁਲਬੀਰ ਚੰਦ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ 'ਤੇ ਨਜ਼ਰ ਰੱਖਣ ਲਈ ਗਸ਼ਤ ਕਰ ਰਹੀ ਸੀ ਤਾਂ ਪਿੰਡ ਝੱਖੜਵਾਲਾ ਵਿਖੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਵਿਅਕਤੀ ਦੀ ਪਛਾਣ ਮਿੱਠਨ ਸਿੰਘ ਉਰਫ਼ ਜੱਜ ਵਾਸੀ ਰੁਲੀਆ ਨਗਰ ਬਰਗਾੜੀ ਵਜੋਂ ਹੋਈ ਹੈ।