ਨਸ਼ੀਲੀਆਂ ਗੋਲੀਆਂ ਸਣੇ 1 ਗ੍ਰਿਫ਼ਤਾਰ
Wednesday, Dec 13, 2017 - 02:16 AM (IST)

ਫ਼ਰੀਦਕੋਟ, (ਰਾਜਨ)- ਪੁਲਸ ਨੇ ਨਸ਼ੀਲੀਆਂ ਗੋਲੀਆਂ ਸਣੇ 1 ਵਿਅਕਤੀ ਨੂੰ ਗ੍ਰਿਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਸੀ. ਆਈ. ਏ. ਸਟਾਫ਼ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਸ਼ੱਕੀ ਵਿਅਕਤੀਆਂ 'ਤੇ ਨਜ਼ਰ ਰੱਖਣ ਲਈ ਗਸ਼ਤ ਕਰ ਰਹੀ ਸੀ ਕਿ ਇਸ ਦੌਰਾਨ ਜੈਤੋ ਨਜ਼ਦੀਕ ਪੈਂਦੇ ਪਿੰਡ ਦਬੜੀਖਾਨਾ ਵਿਖੇ ਸੂਏ ਦੇ ਪੁਲ 'ਤੇ ਇਕ ਨੌਜਵਾਨ ਆਉਂਦਾ ਦਿਖਾਈ ਦਿੱਤਾ, ਜਿਸ ਨੂੰ ਪੁਲਸ ਮੁਲਾਜ਼ਮਾਂ ਨੇ ਸ਼ੱਕ ਦੇ ਆਧਾਰ 'ਤੇ ਰੋਕਿਆ ਅਤੇ ਉਸ ਦੇ ਹੱਥ 'ਚ ਫੜੇ ਪਲਾਸਟਿਕ ਦੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀ ਦੀ ਪਛਾਣ ਧਰਮਿੰਦਰ ਸਿੰਘ ਉਰਫ਼ ਮੁਕੇਸ਼ ਕੁਮਾਰ ਵਾਸੀ, ਜੈਤੋ ਵਜੋਂ ਹੋਈ।