ਨਸ਼ੀਲੇ ਪਦਾਰਥਾਂ ਸਣੇ 1 ਗ੍ਰਿਫਤਾਰ

Sunday, Aug 13, 2017 - 12:39 AM (IST)

ਨਸ਼ੀਲੇ ਪਦਾਰਥਾਂ ਸਣੇ 1 ਗ੍ਰਿਫਤਾਰ

ਨਵਾਂਸ਼ਹਿਰ, (ਤ੍ਰਿਪਾਠੀ)- ਥਾਣਾ ਬਹਿਰਾਮ ਦੀ ਪੁਲਸ ਨੇ 300 ਨਸ਼ੀਲੇ ਕੈਪਸੂਲਾਂ ਤੇ 100 ਗ੍ਰਾਮ ਨਸ਼ੀਲੇ ਪਦਾਰਥ ਸਣੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਪਿੰਡ ਫਰਾਲਾ ਤੋਂ ਮੁੰਨਾ ਜਾ ਰਹੀ ਸੀ ਕਿ ਪਿੰਡ ਫਰਾਲਾ ਵਿਖੇ ਇੱਟਾਂ ਦੇ ਭੱਠੇ ਨੇੜੇ ਇਕ ਵਿਅਕਤੀ, ਜਿਸ ਦੀ ਪਛਾਣ ਕੁਲਵਿੰਦਰ ਰਾਮ ਉਰਫ ਕਿੰਦਾ ਪੁੱਤਰ ਬਲਿਹਾਰ ਰਾਮ ਵਜੋਂ ਹੋਈ, ਨੂੰ ਰੋਕ ਕੇ ਜਦੋਂ ਜਾਂਚ ਕੀਤੀ ਤਾਂ ਉਸ ਕੋਲੋਂ 100 ਗ੍ਰਾਮ ਨਸ਼ੀਲਾ ਪਦਾਰਥ ਤੇ 300 ਨਸ਼ੀਲੇ ਕੈਪਸੂਲ ਬਰਾਮਦ ਹੋਏ। ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News