ਲਾਹਣ ਤੇ ਨਾਜਾਇਜ਼ ਸ਼ਰਾਬ ਸਣੇ 1 ਕਾਬੂ, 1 ਫਰਾਰ

Thursday, Mar 01, 2018 - 05:27 AM (IST)

ਲਾਹਣ ਤੇ ਨਾਜਾਇਜ਼ ਸ਼ਰਾਬ ਸਣੇ 1 ਕਾਬੂ, 1 ਫਰਾਰ

ਜਲਾਲਾਬਾਦ, (ਸੇਤੀਆ, ਜਤਿੰਦਰ, ਨਿਖੰਜ, ਬੰਟੀ, ਟੀਨੂੰ, ਦੀਪਕ, ਬਜਾਜ)— ਥਾਣਾ ਸਦਰ ਦੀ ਪੁਲਸ ਨੇ ਪਿੰਡ ਫੱਤੂਵਾਲਾ ਨਿਵਾਸੀ ਇਕ ਵਿਅਕਤੀ ਨੂੰ 500 ਲਿਟਰ ਲਾਹਣ ਅਤੇ 6 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ। 
ਜਾਣਕਾਰੀ ਦਿੰਦੇ ਹੋਏ ਐੱਸ. ਆਈ. ਮੁਖਤਿਆਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ 'ਤੇ ਸਨ ਕਿ ਸੂਚਨਾ ਮਿਲੀ ਸੀ ਕਿ ਕਾਲਾ ਸਿੰਘ ਪੁੱਤਰ ਹਰਨਾਮ ਸਿੰਘ ਨਾਜਾਇਜ਼ ਸ਼ਰਾਬ ਕੱਢਣ ਦਾ ਕੰਮ ਕਰਦਾ ਹੈ ਅਤੇ ਜਦ ਛਾਪੇਮਾਰੀ ਕੀਤੀ ਗਈ ਤਾਂ ਮੌਕੇ 'ਤੇ ਉਕਤ ਵਿਅਕਤੀ ਨੂੰ ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ।
ਅਬੋਹਰ, (ਸੁਨੀਲ)—ਨਗਰ ਥਾਣਾ ਨੰ. 1 ਦੀ ਪੁਲਸ ਨੇ ਬੀਤੀ ਸ਼ਾਮ ਮੁਖਬਰ ਦੀ ਸੂਚਨਾ 'ਤੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਮੁਤਾਬਕ ਨਗਰ ਥਾਣਾ ਨੰ. 1 ਦੇ ਸਹਾਇਕ ਸਬ- ਇੰਸਪੈਕਟਰ ਕਰਮਜੀਤ ਸਿੰਘ ਨੂੰ ਬੀਤੀ ਸ਼ਾਮ ਮੁਖਬਰ ਨੇ ਸੂਚਨਾ ਦਿੱਤੀ ਕਿ ਕੰਬੋਜ ਮੁਹੱਲਾ ਵਾਸੀ ਸਾਹਿਲ ਬਠਲਾ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ, ਜਿਸ 'ਤੇ ਉਨ੍ਹਾਂ ਗੋਬਿੰਦ ਨਗਰੀ ਦੇ ਨੇੜੇ ਨਾਕਾ ਲਾਇਆ ਤਾਂ ਸਾਹਿਲ ਪੁਲਸ ਨਾਕਾ ਦੇਖ ਕੇ ਕਾਰ ਛੱਡ ਕੇ ਫਰਾਰ ਹੋ ਗਿਆ। ਜਦ ਪੁਲਸ ਨੇ ਕਾਰ ਦੀ ਤਲਾਸ਼ੀ ਲਈ ਤਾਂ ਉਸ 'ਚੋਂ 9 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਸਾਹਿਲ ਖਿਲਾਫ ਮਾਮਲਾ ਦਰਜ ਕਰ ਲਿਆ ਹੈ।


Related News