ਹੈਰੋਇਨ ਸਮੇਤ 1 ਕਾਬੂ

Friday, Feb 23, 2018 - 06:41 AM (IST)

ਹੈਰੋਇਨ ਸਮੇਤ 1 ਕਾਬੂ

ਜਲੰਧਰ, (ਸੁਧੀਰ)- ਥਾਣਾ ਨੰ. 3 ਦੀ ਪੁਲਸ ਨੇ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਢਿੱਲਵਾਂ ਵਜੋਂ ਹੋਈ ਹੈ। ਥਾਣਾ ਨੰ. 3 ਦੇ ਮੁਖੀ ਵਿਜੇ ਕੁੰਵਰ ਪਾਲ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਕੇ. ਐੱਮ. ਵੀ. ਕਾਲਜ ਦੇ ਕੋਲ ਸ਼ੱਕ ਦੇ ਆਧਾਰ 'ਤੇ ਉਕਤ ਮੁਲਜ਼ਮ ਨੂੰ ਰੋਕਿਆ। ਤਲਾਸ਼ੀ ਲੈਣ 'ਤੇ ਉਕਤ ਕੋਲੋਂ ਪੁਲਸ ਨੇ ਹੈਰੋਇਨ ਬਰਾਮਦ ਕੀਤੀ, ਜਿਸ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਉਸ ਨੂੰ ਹਿਰਾਸਤ ਵਿਚ ਲੈ ਕੇ ਉਸ ਦੇ ਖਿਲਾਫ ਮਾਮਲਾ ਦਰਜ ਕਰ ਲਿਆ। ਫੜੇ ਗਏ ਮੁਲਜ਼ਮ ਤੋਂ ਪੁਲਸ ਵਲੋਂ ਪੁੱਛਗਿੱਛ ਜਾਰੀ ਹੈ।


Related News