ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

Thursday, Oct 05, 2017 - 12:32 AM (IST)

ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਗਿੱਦੜਬਾਹਾ, (ਕੁਲਭੂਸ਼ਨ)- ਪੁਲਸ ਨੇ ਇਕ ਵਿਅਕਤੀ ਨੂੰ 168 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ, ਜਦਕਿ ਦੂਜਾ ਵਿਅਕਤੀ ਮੌਕੇ ਤੋਂ ਫਰਾਰ ਹੋ ਗਿਆ। 
ਇਸ ਸਬੰਧੀ ਥਾਣਾ ਗਿੱਦੜਬਾਹਾ ਦੇ ਏ. ਐੱਸ. ਆਈ. ਕਿਸ਼ੋਰ ਚੰਦ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਜਦੋਂ ਲੰਬੀ ਰੋਡ ਸਥਿਤ ਬਿਜਲੀ ਘਰ ਦੇ ਨਜ਼ਦੀਕ ਮੌਜੂਦ ਸਨ ਤਾਂ ਇਕ ਗੁਪਤ ਸੂਚਨਾ ਮਿਲੀ ਕਿ ਮੰਗਾ ਸਿੰਘ ਪੁੱਤਰ ਭੋਲਾ ਸਿੰਘ ਤੇ ਭੋਲਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਨੇੜੇ ਨਾਥਾ ਵਾਲਾ ਖੂਹ ਵਾਰਡ ਨੰ. 11 ਹਰਿਆਣਾ ਤੋਂ ਦੇਸੀ ਸ਼ਰਾਬ ਠੇਕਾ ਸਸਤੇ ਭਾਅ 'ਤੇ ਲਿਆ ਕੇ ਵੇਚਣ ਦਾ ਧੰਦਾ ਕਰਦੇ ਹਨ।  ਪ੍ਰਾਪਤ ਸੂਚਨਾ ਦੇ ਆਧਾਰ 'ਤੇ ਉਕਤ ਵਿਅਕਤੀਆਂ ਦੇ ਘਰ ਛਾਪੇਮਾਰੀ ਕੀਤੀ ਗਈ ਤਾਂ ਉਥੋਂ 168 ਬੋਤਲਾਂ ਸ਼ਰਾਬ ਦੇਸੀ ਹਰਿਆਣਾ ਸਮੇਤ ਭੋਲਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦਕਿ ਦੂਜਾ ਵਿਅਕਤੀ ਮੰਗਾ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News