ਦੋ ਮੋਟਰਸਾਈਕਲਾਂ ਵਿਚਕਾਰ ਟੱਕਰ ’ਚ 1 ਦੀ ਮੌਤ, 1 ਜ਼ਖ਼ਮੀ
Friday, Jun 22, 2018 - 06:27 AM (IST)

ਮੋਗਾ, (ਅਾਜ਼ਾਦ)- ਮੋਗਾ ਜ਼ਿਲੇ ਦੀ ਸਬ ਡਵੀਜ਼ਨ ਧਰਮਕੋਟ ਵਿਚ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਜ਼ਬਰਦਸਤ ਟੱਕਰ ਵਿਚ ਇਕ ਮੋਟਰਸਾਈਕਲ ਚਾਲਕ ਦੀ ਮੌਤ ਹੋ ਗਈ, ਜਦਕਿ ਦੂਸਰਾ ਮੋਟਰਸਾਈਕਲ ਚਾਲਕ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ। ਹਾਦਸੇ ਦਾ ਪਤਾ ਲੱਗਣ ’ਤੇ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਅਤੇ ਜਾਂਚ ਤੋਂ ਇਲਾਵਾ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ । ਉਨ੍ਹਾਂ ਦੱਸਿਆ ਕਿ ਸੁਖਜਿੰਦਰ ਸਿੰਘ (24) ਪੁੱਤਰ ਗੁਰਜੀਤ ਸਿੰਘ ਨਿਵਾਸੀ ਪਿੰਡ ਦੌਲੇਵਾਲਾ ਆਪਣੇ ਮੋਟਰਸਾਈਕਲ ’ਤੇ ਲੋਹਗਡ਼੍ਹ ਚੌਕ ਧਰਮਕੋਟ ਕੋਲ ਜਾ ਰਿਹਾ ਸੀ ਤਾਂ ਦੂਸਰੇ ਪਾਸੇ ਗੁਰਪ੍ਰੀਤ ਸਿੰਘ ਗੋਪੀ ਵੀ ਆਪਣੇ ਮੋਟਰਸਾਈਕਲ ’ਤੇ ਜਾ ਰਿਹਾ ਸੀ। ਦੋਵਾਂ ਮੋਟਰਸਾਈਕਲਾਂ ਵਿਚਕਾਰ ਚੌਕ ’ਚ ਜ਼ਬਰਦਸਤ ਟੱਕਰ ਹੋ ਗਈ। ਦੋਵੇਂ ਚਾਲਕ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਏ, ਿਜਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ, ਉਥੇ ਸੁਖਜਿੰਦਰ ਸਿੰਘ ਨੇ ਦਮ ਤੋਡ਼ ਦਿੱਤਾ, ਜਦਕਿ ਗੁਰਪ੍ਰੀਤ ਸਿੰਘ ਇਲਾਜ ਅਧੀਨ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਪਿਤਾ ਗੁਰਜੀਤ ਸਿੰਘ ਦੇ ਬਿਆਨਾਂ ’ਤੇ ਅ/ਧ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤਾ ਜਾਵੇਗਾ।