ਫਰੀਦਕੋਟ ਵਿਖੇ ਰਿਸ਼ਤੇਦਾਰ ਦੇ ਫੁੱਲ ਚੁਗਣ ਜਾ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ, ਇਕ ਦੀ ਮੌਤ

03/09/2023 3:24:10 PM

ਫਰੀਦਕੋਟ (ਜਗਤਾਰ) : ਫਰੀਦਕੋਟ ਨੇੜੇ ਸ੍ਰੀ ਅੰਮ੍ਰਿਤਸਰ ਸਾਹਿਬ ਬਠਿੰਡਾ ਨੈਸ਼ਨਲ ਹਾਈਵੇ-54 ਤੇ ਇਕ ਦਰਦਨਾਕ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਕ ਫਿਰੋਜ਼ਪੁਰ ਦੇ ਪਿੰਡ ਕਰੋੜ ਕਲਾਂ ਤੋਂ 7 ਸਵਾਰੀਆਂ ਆਟੋ 'ਚ ਸਵਾਰ ਹੋ ਕੇ ਫਰੀਦਕੋਟ ਦੇ ਪਿੰਡ ਚਕ ਕਲਿਆਣ ਰਿਸ਼ਤੇਦਾਰ ਦੀ ਮੌਤ ਉਪਰੰਤ ਫੁੱਲਾਂ ਦੀ ਕਿਰਿਆਕ੍ਰਮ 'ਤੇ ਜਾ ਰਹੇ। ਇਸ ਦੌਰਾਨ ਜਦੋਂ ਉਹ ਫਰੀਦਕੋਟ ਦੇ ਪਿੰਡ ਚੰਦਬਾਜਾ ਨੇੜੇ ਪੁੱਜੇ ਤਾਂ ਪਿੱਛੇ ਆ ਰਹੇ ਇਕ ਵਾਹਨ ਨੇ ਆਟੋ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਆਟੋ ਪਲਟ ਗਿਆ।

ਇਹ ਵੀ ਪੜ੍ਹੋ- ਵਿਧਾਨ ਸਭਾ 'ਚ ਭਖਿਆ ਪੰਜਾਬ 'ਚ ਹੋ ਰਹੇ ਕਤਲਾਂ ਦਾ ਮੁੱਦਾ, ਮੀਤ ਹੇਅਰ ਨੇ ਪੇਸ਼ ਕੀਤਾ 13 ਸਾਲਾਂ ਦਾ ਡਾਟਾ

ਘਟਨਾ 'ਚ 55 ਸਾਲਾ ਔਰਤ ਦੀ ਮੌਕ ਹੋ ਗਈ ਜਦਕਿ 3 ਸਵਾਰੀਆਂ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਤੇ ਉਹ ਜ਼ੇਰੇ ਇਲਾਜ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ- ਹੋਲੀ ਮੌਕੇ ਦੋ ਘਰਾਂ 'ਚ ਪਏ ਵੈਣ, ਚੜ੍ਹਦੀ ਜਵਾਨੀ 'ਚ ਜਹਾਨੋਂ ਤੁਰ ਗਏ ਮਾਪਿਆਂ ਦੇ ਦੋ ਪੁੱਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਨੇ ਕਿਹਾ ਕਿ ਪੁਲਸ ਨੇ ਸੂਚਨਾ ਮਿਲਣ 'ਤੇ ਪੁਲਸ ਨੇ ਤੁਰੰਤ ਮੌਕੇ 'ਤੇ ਜਾ ਕੇ ਜਾਂਚ ਕੀਤੀ ਅਤੇ ਪਤਾ ਲੱਗਾ ਕਿ ਅਣਪਛਾਤੇ ਤੇਜ਼ ਵਾਹਨ ਦੀ ਟੱਕਰ ਕਾਰਨ ਆਟੋ ਪਲਟਿਆ ਹੈ, ਜਿਸ ਵਿੱਚ 4 ਸਵਾਰੀਆਂ ਜ਼ਖ਼ਮੀ ਹੋਈਆਂ ਹਨ ਅਤੇ ਇਕ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਪੁਹੰਚਾ ਦਿੱਤਾ ਗਿਆ ਤੇ ਵਾਹਨ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
 


Simran Bhutto

Content Editor

Related News