ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਨਾਲ 1 ਦੀ ਮੌਤ ਅਤੇ 35 ਦੀ ਰਿਪੋਰਟ ਪਾਜ਼ੇਟਿਵ

12/17/2020 12:15:00 AM

ਪਟਿਆਲਾ,(ਪਰਮੀਤ)- ਜ਼ਿਲ੍ਹੇ ਵਿਚ 35 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰਾਪਤ 1411 ਦੇ ਕਰੀਬ ਰਿਪੋਰਟਾਂ ਵਿਚੋਂ 35 ਕੋਵਿਡ ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ 15318 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 46 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਜਿਸ ਨਾਲ ਜ਼ਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 14498 ਹੋ ਗਈ ਹੈ। ਜ਼ਿਲ੍ਹੇ ਵਿਚ ਅੱਜ 01 ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਕੁੱਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 459 ਹੋ ਗਈ ਹੈ ਅਤੇ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 360 ਹੈ।

ਪਾਜ਼ੇਟਿਵ ਆਏ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਇਨ੍ਹਾਂ 35 ਕੇਸਾਂ ਵਿਚੋਂ ਪਟਿਆਲਾ ਸ਼ਹਿਰ ਤੋਂ 25, ਨਾਭਾ ਤੋਂ 01, ਬਲਾਕ ਸ਼ੁਤਰਾਣਾ ਤੋਂ 04, ਬਲਾਕ ਦੁਧਨਸਾਧਾ ਤੋਂ 03 ਅਤੇ ਬਲਾਕ ਕੋਲੀ ਤੋਂ 02 ਕੇਸ ਰਿਪੋਰਟ ਹੋਏ ਹਨ। ਜੋ ਕਿ ਕੰਟੈਨਮੈਂਟ ਜੋਨ ਅਤੇ ਓ. ਪੀ. ਡੀ. ਵਿਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਲਏ ਸੈਂਪਲਾਂ ਵਿਚੋਂ ਆਏ ਪਾਜ਼ੇਟਿਵ ਕੇਸ ਸ਼ਾਮਲ ਹਨ। ਪਾਜ਼ੇਟਿਵ ਕੇਸਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ, ਅਰਬਨ ਅਸਟੇਟ ਫੇਜ 2, ਕੱਚਾ ਪਟਿਆਲਾ , ਅਜੀਤ ਨਗਰ , ਕੇਸਰ ਬਾਗ, ਗਰਿਡ ਕਾਲੋਨੀ, ਫੁਲਕੀਆਂ ਐਨਕਲੇਵ, ਸੂਈ ਗਰਾਂ ਮੁਹੱਲਾ, ਲਹਿਲ ਕਾਲੋਨੀ, ਸੰਜੇ ਕਾਲੋਨੀ, ਰਾਘੋਮਾਜਰਾ, ਤ੍ਰਿਪਡ਼ੀ, ਦਸ਼ਮੇਸ ਨਗਰ, ਓਮੈਕਸ ਸਿਟੀ, ਭੀਮ ਨਗਰ ਕਾਲੋਨੀ, ਸੈਂਚੂਰੀ ਐਨਕਲੇਵ, ਮਜੀਠੀਆ ਐਨਕਲੇਵ, ਬੈਂਕ ਕਾਲੋਨੀ, ਕਮਲ ਕਾਲੋਨੀ, ਵਿਦਿਆ ਕਾਲੋਨੀ, ਨਾਭਾ ਤੋਂ ਪਾਂਡੂਸਰ ਮੁਹੱਲਾ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪਾਜ਼ੇਟਿਵ ਆਏ ਇਨ੍ਹਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ /ਹਸਪਤਾਲਾਂ ਦੀ ਆਈਸੋਲੇਸ਼ਨ ਫੈਸੀਲਿਟੀ ਵਿਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕੰਟੈਕਟ ਟਰੇਸਿੰਗ ਕਰ ਕੇ ਸੈਂਪਲ ਲਏ ਜਾ ਰਹੇ ਹਨ।

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜ਼ਿਲੇ ਵਿਚ ਪਟਿਆਲਾ ਸ਼ਹਿਰ ਦੀ ਗੁਰਬਖਸ਼ ਕਾਲੋਨੀ ਦੇ ਰਹਿਣ ਵਾਲੇ 67 ਸਾਲਾ ਪੁਰਸ਼ ਦੀ ਮੌਤ ਹੋਣ ਕਾਰਣ ਕੁੱਲ ਮੌਤਾਂ ਦੀ ਗਿਣਤੀ 459 ਹੋ ਗਈ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜ਼ਿਲੇ ਵਿਚ ਅੱਜ 1590 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜ਼ਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ ਕੋਵਿਡ ਜਾਂਚ ਸਬੰਧੀ 2,68,644 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋਂ ਜ਼ਿਲਾ ਪਟਿਆਲਾ ਦੇ 15,318 ਕੋਵਿਡ ਪਾਜ਼ੇਟਿਵ, 2,50,507 ਨੈਗੇਟਿਵ ਅਤੇ ਲੱਗਭਗ 2419 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਕੁੱਲ ਪਾਜ਼ੇਟਿਵ 15318

ਠੀਕ ਹੋਏ 14498

ਐਕਟਿਵ ਕੇਸ 360

ਮੌਤਾਂ 459


Bharat Thapa

Content Editor

Related News