ਰੇਲ ਗੱਡੀ ਹੇਠ ਆਉਣ ਕਾਰਨ 1 ਦੀ ਮੌਤ

Monday, Jan 22, 2018 - 05:55 AM (IST)

ਰੇਲ ਗੱਡੀ ਹੇਠ ਆਉਣ ਕਾਰਨ 1 ਦੀ ਮੌਤ

ਬਠਿੰਡਾ, (ਸੁਖਵਿੰਦਰ)- ਸਿਰਸਾ ਰੇਲਵੇ ਲਾਈਨ 'ਤੇ ਇਕ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਨਾਲ ਦਰਦਨਾਕ ਮੌਤ ਹੋ ਗਈ ਅਤੇ ਉਸ ਦਾ ਸਰੀਰ ਕਈ ਹਿੱਸਿਆਂ ਵਿਚ ਕੱਟਿਆ ਗਿਆ। ਸੂਚਨਾ ਮਿਲਣ 'ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਆਸ਼ੂਤੋਸ਼ ਗੋਇਲ, ਸੰਦੀਪ ਗਿੱਲ ਅਤੇ ਜੀ. ਆਰ. ਪੀ. ਦੇ ਮੁਲਾਜ਼ਮ ਮੌਕੇ 'ਤੇ ਪਹੁੰਚੇ। ਮ੍ਰਿਤਕ ਦਾ ਸਰੀਰ ਰੇਲਵੇ ਲਾਈਨਾਂ 'ਤੇ ਖਿੱਲਰਿਆ ਅਤੇ ਸਿਰ ਕੁਚਲਿਆ ਹੋਇਆ ਸੀ। ਪੁਲਸ ਦੀ ਮੁਢਲੀ ਕਾਰਵਾਈ ਤੋਂ ਬਾਅਦ ਸੰਸਥਾ ਵਰਕਰਾਂ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਹਾਦਸੇ ਦੌਰਾਨ ਸੰਸਥਾ ਦੇ ਪ੍ਰਧਾਨ ਵਿਜੇ ਗੋਇਲ ਨੇ ਦੱਸਿਆ ਕਿ ਲਾਸ਼ ਕੋਲ ਇਕ ਸਾਈਕਲ ਖੜ੍ਹਾ ਸੀ। ਇਸ ਤੋਂ ਇਲਾਵਾ ਉਸ ਕੋਲ ਅਜਿਹੀ ਕੋਈ ਵਸਤੂ ਨਹੀਂ ਮਿਲੀ, ਜਿਸ ਨਾਲ ਉਸ ਦੀ ਸ਼ਨਾਖ਼ਤ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮ੍ਰਿਤਕ ਵੱਲੋਂ ਲਾਈਨਾਂ 'ਤੇ ਸਿਰ ਰੱਖ ਕੇ ਖੁਦਕੁਸ਼ੀ ਕੀਤੀ ਗਈ। ਫਿਲਹਾਲ ਪੁਲਸ ਅਤੇ ਸੰਸਥਾ ਵੱਲੋਂ ਮ੍ਰਿਤਕ ਦੇ ਵਾਰਸਾਂ ਦੀ ਪੜਤਾਲ ਕੀਤੀ ਜਾ ਰਹੀ ਹੈ।


Related News