ਕਾਰ ਤੇ ਮੋਟਰਸਾਈਕਲ ਦੀ ਟੱਕਰ ''ਚ 1 ਦੀ ਮੌਤ

Saturday, Aug 19, 2017 - 07:40 AM (IST)

ਕਾਰ ਤੇ ਮੋਟਰਸਾਈਕਲ ਦੀ ਟੱਕਰ ''ਚ 1 ਦੀ ਮੌਤ

ਬਟਾਲਾ, (ਬੇਰੀ)-ਅੱਜ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਇਕ ਕਾਰ ਅਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ ਹੋਣ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦਾ ਅਤਿ ਦੁੱਖਦਾਇਕ ਮਾਮਲਾ ਸਾਹਮਣੇ ਆਇਆ ਹੈ। 
ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਨਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਭਰਥ ਥਾਣਾ ਘਣੀਏ-ਕੇ-ਬਾਂਗਰ ਜੋ ਕਿ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਟਾਲਾ ਤੋਂ ਪਿੰਡ ਤਲਵੰਡੀ ਭਰਥ ਨੂੰ ਜਾ ਰਿਹਾ ਸੀ ਅਤੇ ਜਦੋਂ ਉਹ ਪਿੰਡ ਧੀਰ ਨੈਸ਼ਨਲ ਹਾਈਵੇ ਨੂੰ ਪਾਰ ਕਰਨ ਲੱਗਾ ਤਾਂ ਅੰਮ੍ਰਿਤਸਰ ਤੋਂ ਬਟਾਲਾ ਆ ਰਹੀ ਕਾਰ ਨੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਕਾਰ ਚਾਲਕ ਮੌਕੇ ਤੋਂ ਭੱਜਣ ਵਿਚ ਸਫਲ ਹੋ ਗਿਆ। 
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਦੇ ਐੱਸ. ਐੱਚ. ਓ. ਮੈਡਮ ਨਰਿੰਦਰ ਕੌਰ ਮੱਲ੍ਹੀ ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਟਾਲਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਕਾਰ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਖਬਰ ਲਿਖੇ ਜਾਣ ਤੱਕ ਪੁਲਸ ਕਾਰਵਾਈ ਜਾਰੀ ਸੀ। ਇਸ ਮੌਕੇ ਏ. ਐੱਸ. ਆਈ. ਨਿਰਮਲ ਸਿੰਘ, ਏ. ਐੱਸ. ਆਈ. ਦਲੇਰ ਸਿੰਘ ਸਮੇਤ ਪੁਲਸ ਫੋਰਸ ਹਾਜ਼ਰ ਸਨ। 


Related News