ਮੋਟਰਸਾਈਕਲ ਤੇ ਸਾਈਕਲ ਦੀ ਟੱਕਰ ''ਚ 1 ਦੀ ਮੌਤ

Saturday, Apr 21, 2018 - 05:59 AM (IST)

ਬਟਾਲਾ, (ਬੇਰੀ)- ਥਾਣਾ ਕਾਦੀਆਂ ਦੀ ਪੁਲਸ ਨੇ ਐਕਸੀਡੈਂਟ ਦੇ ਮਾਮਲੇ 'ਚ ਕੇਸ ਦਰਜ ਕੀਤਾ ਹੈ। ਜ਼ਿਕਰਯੋਗ ਹੈ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਜਸਪਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਠੱਕਰ ਸੰਧੂ ਨੇ ਲਿਖਵਾਇਆ ਹੈ ਕਿ ਮੇਰਾ ਤਾਇਆ ਚੰਚਲ ਸਿੰਘ ਬੀਤੇ ਦਿਨ ਅੱਡਾ ਡੇਅਰੀਵਾਲ ਵੱਲ ਸਾਈਕਲ 'ਤੇ ਸਵਾਰ ਹੋ ਕੇ ਜਾ ਰਿਹਾ ਸੀ ਅਤੇ ਜਦੋਂ ਛੀਨਾ ਰੇਤ ਵਾਲਾ ਕੋਲ ਪਹੁੰਚਿਆ ਤਾਂ ਪਿੱਛੇ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਆ ਰਹੇ ਇਕ ਵਿਅਕਤੀ ਨੇ ਮੇਰੇ ਤਾਏ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ 'ਤੇ ਡਿੱਗ ਗਏ ਸੀ ਅਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗ ਗਈਆਂ ਸਨ। ਉਨ੍ਹਾਂ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਗੁਰਦਾਸਪੁਰ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। 
ਉਕਤ ਮਾਮਲੇ ਸਬੰਧੀ ਏ. ਐੱਸ. ਆਈ. ਜਤਿੰਦਰ ਸਿੰਘ ਨੇ ਕਾਰਵਾਈ ਕਰਦੇ ਹੋਏ ਥਾਣਾ ਕਾਦੀਆਂ 'ਚ ਬਣਦੀਆਂ ਧਾਰਾਵਾਂ ਹੇਠ ਅਣਪਛਾਤੇ ਮੋਟਰਸਾਈਕਲ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਹੈ। 


Related News