ਜ਼ਹਿਰੀਲੀ ਚੀਜ਼ ਨਿਗਲਣ ''ਤੇ 1 ਦੀ ਮੌਤ
Monday, Aug 07, 2017 - 02:26 AM (IST)

ਬਰਨਾਲਾ, (ਵਿਵੇਕ ਸਿੰਧਵਾਨੀ, ਗੋਇਲ)- ਇਕ ਵਿਅਕਤੀ ਵੱਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਧਨੌਲਾ ਦੇ ਸਹਾਇਕ ਥਾਣੇਦਾਰ ਦਿਲਬਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨਿਰਮਲ ਸਿੰਘ ਪੁੱਤਰ ਚਮਕੌਰ ਸਿੰਘ ਨਜ਼ਦੀਕ ਪਸ਼ੂ ਮੰਡੀ ਧਨੌਲਾ ਨੇ ਸਵੇਰੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਪਰੰਤ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਲਿਆਂਦਾ ਗਿਆ ਤੇ ਉਸ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਪੁਲਸ ਵੱਲੋਂ ਮ੍ਰਿਤਕ ਦੀ ਪਤਨੀ ਜਸਪਾਲ ਕੌਰ ਦੇ ਬਿਆਨ ਦੇ ਆਧਾਰ 'ਤੇ 174 ਦੀ ਕਾਰਵਾਈ ਕੀਤੀ ਗਈ ਹੈ।