ਬੱਸ ਅਤੇ ਮੋਟਰਸਾਈਕਲ ਦੀ ਟੱਕਰ ''ਚ 1 ਦੀ ਮੌਤ

Friday, Apr 20, 2018 - 08:29 AM (IST)

ਬੱਸ ਅਤੇ ਮੋਟਰਸਾਈਕਲ ਦੀ ਟੱਕਰ ''ਚ 1 ਦੀ ਮੌਤ

ਨਾਭਾ  (ਭੁਪਿੰਦਰ ਭੂਪਾ) - ਰੋਹਟੀ ਪੁਲ ਲਾਗੇ ਸਰਕਾਰੀ ਬੱਸ ਅਤੇ ਮੋਟਰਸਾਈਕਲ ਸਵਾਰਾਂ ਦੀ ਹੋਈ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਇਕ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ।  ਮਿਲੀ ਜਾਣਕਾਰੀ ਅਨੁਸਾਰ 2 ਮੋਟਰਸਾਈਕਲ ਸਵਾਰ ਜਦੋਂ ਰੋਹਟੀ ਪੁਲ ਕੋਲੋਂ ਲੰਘ ਰਹੇ ਸਨ ਤਾਂ ਸਰਕਾਰੀ ਬੱਸ ਨਾਲ ਟੱਕਰ ਹੋਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮੌਕੇ 'ਤੇ ਮੌਜੂਦ ਲੋਕਾਂ ਅਤੇ ਉੱਘੇ ਸਮਾਜ ਸੇਵਕ ਕੁਲਦੀਪ ਸਿੰਘ ਚੀਨਾ ਨੇ ਦੱਸਿਆ ਕਿ ਉਹ 108 ਨੰਬਰ ਐਂਬੂਲੈਂਸ 'ਤੇ ਅੱਧੇ ਘੰਟੇ ਤੋਂ ਵੱਧ ਫ਼ੋਨ ਕਰਦੇ ਰਹੇ। ਫ਼ੋਨ ਸੁਣਨ ਤੋਂ ਬਾਅਦ ਵੀ ਐਂਬੂਲੈਂਸ ਮੌਕੇ 'ਤੇ ਨਹੀਂ ਪਹੁੰਚੀ। ਜ਼ਖ਼ਮੀਆਂ ਨੂੰ ਲੋਕਾਂ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਹੁੰਚਾਇਆ, ਜਿੱਥੇ ਮੋਟਰਸਾਈਕਲ ਸਵਾਰ ਸਾਬਕਾ ਫੌਜੀ ਰਾਜਿੰਦਰ ਸਿੰਘ ਪੁੱਤਰ ਕੁੰਢਾ ਸਿੰਘ ਵਾਸੀ ਮੁਹਾਲੀ ਕਲਾਂ (ਸੰਗਰੂਰ) ਦੀ ਮੌਤ ਹੋ ਗਈ। ਦੂਸਰੇ ਜ਼ਖ਼ਮੀ ਨੌਜਵਾਨ ਨੂੰ ਪੀ. ਜੀ. ਆਈ. ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ।
ਦੱਸਣਯੋਗ ਹੈ ਕਿ ਜੇਕਰ ਐਂਬੂਲੈਂਸ ਮੌਕੇ 'ਤੇ ਪਹੁੰਚ ਜਾਂਦੀ ਤਾਂ ਨੌਜਵਾਨ ਦੀ ਜਾਨ ਬਚਾਈ ਜਾ ਸਕਦੀ ਸੀ। ਸਮਾਜ ਸੇਵਕ ਕੁਲਦੀਪ ਸਿੰਘ ਚੀਨਾ ਨੇ ਮੰਗ ਕੀਤੀ ਹੈ ਕਿ 108 ਨੰਬਰ ਐਂਬੂਲੈਂਸ ਵਾਲਿਆਂ 'ਤੇ ਲਾਪ੍ਰਵਾਹੀ ਦਾ ਮਾਮਲਾ ਦਰਜ ਕੀਤਾ ਜਾਵੇ।


Related News