ਸਕੂਲ ਬੱਸ-ਟੈਂਪੂ ''ਚ ਟੱਕਰ, ਡਰਾਈਵਰ ਦੀ ਮੌਤ

08/31/2017 4:17:23 AM

ਲੁਧਿਆਣਾ(ਰਵੀ)-ਪਿੰਡ ਰਸੂਲਪੁਰ 'ਚ ਇਕ ਨਿੱਜੀ ਸਕੂਲ ਬੱਸ ਤੇ ਟਾਟਾ 407 ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ। ਹਾਦਸੇ ਵਿਚ ਟਾਟਾ 407 ਦਾ ਡਰਾਈਵਰ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ, ਜਿਸ ਦੀ ਬਾਅਦ ਵਿਚ ਮੌਤ ਹੋ ਗਈ, ਜਦ ਕਿ ਬੱਸ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ। ਥਾਣਾ ਲਾਡੋਵਾਲ ਦੇ ਏ. ਐੱਸ. ਆਈ. ਸੁਰਿੰਦਰ ਕੁਮਾਰ ਨੇ ਦੱਸਿਆ ਕਿ ਲਾਦੀਆਂ ਦੇ ਇਕ ਨਿੱਜੀ ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਨੂਰਪੁਰ ਬੇਟ ਜਾ ਰਹੀ ਸੀ ਕਿ ਸਾਹਮਣੇ ਤੋਂ ਆ ਰਹੇ ਟਾਟਾ 407 ਨਾਲ ਉਸ ਦੀ ਟੱਕਰ ਹੋ ਗਈ। ਇਸ ਟੱਕਰ ਦੌਰਾਨ ਬੱਚੇ ਵਾਲ-ਵਾਲ ਬਚ ਗਏ। ਹਾਲਾਂਕਿ ਵਾਹਨ ਦਾ ਕਾਫੀ ਨੁਕਸਾਨ ਹੋਇਆ। ਪੁਲਸ ਨੇ ਦੋਵਾਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਜ਼ਖਮੀ ਡਰਾਈਵਰਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ, ਜਿਨ੍ਹਾਂ ਵਿਚੋਂ ਟਾਟਾ 407 ਦੇ ਚਾਲਕ ਜਗਸੀਰ ਸਿੰਘ ਵਾਸੀ ਮੋਗਾ ਦੀ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਮੌਤ ਹੋ ਗਈ। ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।


Related News