ਪਿਕਅੱਪ ਤੇ ਵਰਨਾ ਕਾਰ ''ਚ ਹੋਈ ਭਿਆਨਕ ਟੱਕਰ ''ਚ 1 ਵਿਅਕਤੀ ਦੀ ਹੋ ਗਈ ਮੌਤ, 1 ਹੋਰ ਗੰਭੀਰ ਜ਼ਖ਼ਮੀ
Monday, Sep 16, 2024 - 03:49 AM (IST)
 
            
            ਮੁੱਲਾਂਪੁਰ ਦਾਖਾ (ਕਾਲੀਆ)- ਲੁਧਿਆਣਾ-ਮੁੱਲਾਂਪੁਰ ਨੈਸ਼ਨਲ ਹਾਈਵੇਅ ’ਤੇ ਹਸਨਪੁਰ ਨੇੜੇ ਇਕ ਛੋਟੇ ਹਾਥੀ ਅਤੇ ਵਰਨਾ ਕਾਰ ਦੀ ਟੱਕਰ ਦੌਰਾਨ 1 ਵਿਅਕਤੀ ਦੀ ਮੌਤ ਅਤੇ 1 ਦੇ ਜ਼ਖਮੀ ਹੋਣ ਦੀ ਦੁਖ਼ਦਾਈ ਖ਼ਬਰ ਸਾਹਮਣੇ ਹੈ।
ਜਾਣਕਾਰੀ ਅਨੁਸਾਰ ਸ਼ਾਮ ਕਰੀਬ 6 ਵਜੇ ਹੋਏ ਇਸ ਹਾਦਸੇ ’ਚ ਕੁਲਦੀਪ ਸਿੰਘ ਪੁੱਤਰ ਗਿਆਨ ਸਿੰਘ (52) ਸਾਲ ਦੀ ਹਸਪਤਾਲ ਲਿਜਾਂਦਿਆਂ ਮੌਤ ਹੋ ਗਈ, ਜਦਕਿ ਗੁਰਪ੍ਰੀਤ ਸਿੰਘ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ ਤੇ ਉਸ ਨੂੰ ਰਘੂਨਾਥ ਹਸਪਤਾਲ ’ਚ ਦਾਖਲ ਕਰਵਾਇਆ ਗਿਆ।

ਥਾਣਾ ਦਾਖਾ ਦੇ ਏ.ਐੱਸ.ਆਈ. ਸੁਰਿੰਦਰ ਸਿੰਘ ਨੇ ਵਿਭਾਗੀ ਕਾਰਵਾਈ ਅਮਲ ’ਚ ਲਿਆ ਕੇ ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਡੇਰਾ ਬਿਆਸ ਜਾਣ ਵਾਲੀਆਂ ਸੰਗਤਾਂ ਲਈ ਜ਼ਰੂਰੀ ਖ਼ਬਰ ; ਮੁਲਤਵੀ ਹੋਇਆ ਨਾਮਦਾਨ ਪ੍ਰੋਗਰਾਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            