ਮਾਨਸਾ : ਦਰਦਨਾਕ ਹਾਦਸੇ ਦੌਰਾਨ ਇਕ ਕਾਂਬੜੀਏ ਦੀ ਮੌਤ, 9 ਜ਼ਖਮੀ (ਵੀਡੀਓ)

02/13/2018 3:55:49 PM

ਮਾਨਸਾ : ਮਾਨਸਾ ਦੇ ਕਸਬਾ ਭੀਖੀ ਨੇੜੇ ਮੰਗਲਵਾਰ ਤੜਕੇ ਸਵੇਰੇ ਹਰਿਦੁਆਰ ਤੋਂ ਕਾਂਵੜ ਲੈ ਕੇ ਆ ਰਹੇ ਕਾਂਵੜੀਆਂ ਦੇ ਵਾਹਨ ਨੂੰ ਇਕ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਕਾਂਬੜੀਏ ਦੀ ਮੌਤ ਹੋ ਗਈ ਅਤੇ 9 ਦੇ ਕਰੀਬ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮਾਨਸਾ ਅਤੇ ਬਠਿੰਡਾ ਦੇ ਹਸਪਤਾਲਾਂ 'ਚ ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸ਼ਿਵਰਾਤਰੀ ਦੇ ਮੌਕੇ 'ਤੇ ਕਸਬਾ ਮੌੜ ਮੰਡੀ ਤੋਂ ਸ਼ਿਵ ਭਗਤਾਂ ਦਾ ਇਕ ਜੱਥਾ ਹਰਿਦੁਆਰ ਤੋਂ ਕਾਂਵੜ ਲੈ ਕੇ ਆ ਰਿਹਾ ਸੀ। ਸਵੇਰੇ 4 ਵਜੇ ਦੇ ਕਰੀਬ ਜਦੋਂ ਇਹ ਜੱਥਾ ਕਸਬਾ ਭੀਖੀ ਨੇੜੇ ਪੁੱਜਿਆ ਤਾਂ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ 'ਚ ਜ਼ਖਮੀ ਹੋਏ ਕਾਂਬੜੀਆਂ ਨੂੰ ਤੁਰੰਤ ਹਸਪਤਾਲ ਭਰਤੀ ਕਰਾਇਆ ਗਿਆ। ਫਿਲਹਾਲ ਪੁਲਸ ਨੇ ਕੈਂਟਰ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।