50 ਗ੍ਰਾਮ ਸਮੈਕ ਸਣੇ 1 ਗ੍ਰਿਫ਼ਤਾਰ

Thursday, Aug 03, 2017 - 06:20 AM (IST)

50 ਗ੍ਰਾਮ ਸਮੈਕ ਸਣੇ 1 ਗ੍ਰਿਫ਼ਤਾਰ

ਬਠਿੰਡਾ,   (ਸੁਖਵਿੰਦਰ)-  ਸਦਰ ਪੁਲਸ ਨੇ ਇਕ ਵਿਅਕਤੀ ਤੋਂ ਸਮੈਕ ਬਰਾਮਦ ਕਰ ਕੇ ਉਸ  ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਵੱਲੋਂ ਪਿੰਡ ਨਰੂਆਣਾ ਨਜ਼ਦੀਕ ਨਾਕੇਬੰਦੀ ਕੀਤੀ ਹੋਈ ਸੀ। ਇਸ ਦੌਰਾਨ ਐੱਸ. ਆਈ. ਨਰਿੰਦਰ ਸਿੰਘ ਨੇ ਸ਼ੱਕ ਦੇ ਆਧਾਰ 'ਤੇ ਸੰਦੀਪ ਸਿੰਘ ਵਾਸੀ ਬੀੜ ਤਲਾਬ ਨੂੰ ਰੋਕ ਕੇ ਤਲਾਸ਼ੀ ਦੌਰਾਨ ਉਸ ਪਾਸੋਂ 50 ਗ੍ਰਾਮ ਸਮੈਕ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ  ਮੌਕੇ 'ਤੇ ਹੀ ਗ੍ਰਿਫ਼ਤਾਰ ਕਰ ਲਿਆ।


Related News