ਧੁੰਦ ਕਾਰਨ ਹੋਏ ਸੜਕ ਹਾਦਸੇ ''ਚ 1 ਜ਼ਖਮੀ

11/05/2017 6:10:52 AM

ਕਪੂਰਥਲਾ, (ਮਲਹੋਤਰਾ)- ਕਪੂਰਥਲਾ ਦੇ ਬੇਗੋਵਾਲ ਖੇਤਰ 'ਚ ਰਾਤ ਦੇ ਸਮੇਂ ਸੰਘਣੀ ਧੁੰਦ ਦੇ ਕਾਰਨ ਹੋਈ ਸੜਕ ਦੁਰਘਟਨਾ 'ਚ ਇਕ ਮੋਟਰਸਾਈਕਲ ਚਾਲਕ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਭਰਤੀ ਕਰਵਾਇਆ ਗਿਆ।
 ਜਾਣਕਾਰੀ ਅਨੁਸਾਰ ਜ਼ੇਰੇ ਇਲਾਜ ਕਰਮਜੀਤ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਬੇਗੋਵਾਲ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੇ ਸਾਥੀ ਅਰਜਨ ਪੁੱਤਰ ਬਲਵੀਰ ਸਿੰਘ ਨਾਲ ਬੇਗੋਵਾਲ ਦੇ ਨਾਨਕਸਰ ਗੁਰਦੁਆਰਾ ਸਾਹਿਬ 'ਚ ਮੱਥਾ ਟੇਕ ਕੇ ਵਾਪਸ ਘਰ ਆ ਰਿਹਾ ਸੀ ਕਿ ਜਦੋਂ ਉਹ ਪਿੰਡ ਦੇ ਕੋਲ ਪਹੁੰਚਿਆ ਤਾਂ ਰਸਤੇ 'ਚ ਜ਼ਿਆਦਾ ਧੁੰਦ ਹੋਣ ਕਾਰਨ ਅੱਗੇ ਕੁਝ ਨਾ ਦਿਖਾਈ ਦੇਣ ਕਾਰਨ ਉਸਦਾ ਮੋਟਰਸਾਈਕਲ ਸਲਿੱਪ ਹੋ ਗਿਆ, ਜਿਸ ਨਾਲ ਉਹ ਜ਼ਖਮੀ ਹੋ ਗਿਆ। 


Related News