1 ਕਿਲੋ ਅਫੀਮ ਸਣੇ ਗ੍ਰਿਫਤਾਰ

07/02/2017 7:22:13 AM

ਸੁਲਤਾਨਪੁਰ ਲੋਧੀ, (ਧੀਰ)- ਥਾਣਾ ਕਬੀਰਪੁਰ ਪੁਲਸ ਨੇ ਨਸ਼ਿਆਂ ਦੇ ਸਮੱਗਲਰਾਂ ਖਿਲਾਫ ਐੱਸ. ਐੱਸ. ਪੀ. ਕਪੂਰਥਲਾ ਸੰਦੀਪ ਸ਼ਰਮਾ ਤੇ ਡੀ. ਐੱਸ. ਪੀ. ਵਰਿਆਮ ਸਿੰਘ ਖਹਿਰਾ ਵਲੋਂ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤਣ ਦੇ ਦਿੱਤੇ ਗਏ ਸਖ਼ਤ ਨਿਰਦੇਸ਼ਾਂ ਹੇਠ ਅੱਜ ਇਕ ਅਫੀਮ ਸਮੱਗਲਰ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਬੀਰਪੁਰ ਦੇ ਮੁਖੀ ਇੰਸ. ਜੋਗਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਤਰਸੇਮ ਸਿੰਘ, ਐੱਚ. ਸੀ. ਦਰਸ਼ਨ ਸਿੰਘ, ਐੱਸ. ਸੀ. ਸੁਖਦੇਵ ਸਿੰਘ, ਕਾਂਸਟੇਬਲ ਦਿਲਜੋਤ ਸਿੰਘ ਦੇ ਨਾਲ ਪਿੰਡ ਸ਼ੇਰਪੁਰ ਸੱਧਾ ਦੇ ਟੀ-ਪੁਆਇੰਟ ਵਿਖੇ ਵਿਸ਼ੇਸ਼ ਨਾਕਾ ਲਾਇਆ ਹੋਇਆ ਸੀ, ਜਿਥੇ ਪਿੰਡ ਸ਼ੇਖਮਾਂਗਾ ਤੋਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ, ਜਿਸਨੇ ਆਪਣਾ ਨਾਮ ਪ੍ਰਕਾਸ਼ ਯਾਦਵ ਪੁੱਤਰ ਪਰਮਨ ਯਾਦਵ ਪਿੰਡ ਰਿਯਦਾ ਜ਼ਿਲਾ ਰਾਯਾ ਬਿਹਾਰ ਦੱਸਿਆ। ਜਿਸ ਦੀ ਤਲਾਸ਼ੀ ਲੈਣ ਉਪਰੰਤ ਉਸ ਕੋਲੋਂ 1 ਕਿਲੋਂ ਅਫੀਮ ਬਰਾਮਦ ਹੋਈ। ਪੁਲਸ ਨੇ ਉਕਤ ਦੋਸ਼ੀ ਦੇ ਖਿਲਾਫ ਐੱਫ. ਆਈ. ਆਰ. ਨੰਬਰ 34 ਦੇ ਤਹਿਤ ਕੇਸ ਦਰਜ ਕਰ ਲਿਆ ਹੈ।