ਕਾਰ-ਸਾਈਕਲ ਦੀ ਟੱਕਰ ''ਚ 1 ਦੀ ਮੌਤ

10/31/2017 6:09:48 AM

ਕਪੂਰਥਲਾ, (ਮਲਹੋਤਰਾ)- ਕਪੂਰਥਲਾ-ਜਲੰਧਰ ਮਾਰਗ 'ਤੇ ਪਿੰਡ ਧਾਲੀਵਾਲ ਦੋਨਾ ਦੇ ਨਜ਼ਦੀਕ ਇਕ ਤੇਜ਼ ਰਫਤਾਰ ਕਾਰ ਚਾਲਕ ਵਲੋਂ ਟੱਕਰ ਮਾਰ ਦੇਣ ਨਾਲ ਇਕ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਪੁਲਸ ਵਲੋਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਭੇਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਰਾਮਨੰਦ ਪੁੱਤਰ ਰਾਮ ਪ੍ਰਸ਼ਾਦ ਨਿਵਾਸੀ ਮੁਹੱਲਾ ਦੀਪ ਨਗਰ ਸਰਕੁਲਰ ਰੋਡ ਕਪੂਰਥਲਾ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਉਹ ਪਿੰਡ ਧਾਲੀਵਾਲ ਦੋਨਾ ਤੋਂ ਆਪਣਾ ਕੰਮ ਖਤਮ ਕਰਕੇ ਸਾਈਕਲ 'ਤੇ ਵਾਪਸ ਆਪਣੇ ਘਰ ਆ ਰਿਹਾ ਸੀ। ਰਸਤੇ 'ਚ ਇਕ ਤੇਜ਼ ਰਫਤਾਰ ਕਾਰ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਸ ਪਾਰਟੀ ਨੇ ਕਾਰਵਾਈ ਸ਼ੁਰੂ ਕਰ ਦਿੱਤੀ। 


Related News