ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ 1 ਲੱਖ ਠੱਗੇ
Saturday, Mar 31, 2018 - 06:25 AM (IST)

ਤਰਨਤਾਰਨ, (ਰਾਜੂ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਬਲਜਿੰਦਰ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਮੱਲ੍ਹੀਆਂ ਨੇ ਐੱਸ. ਐੱਸ. ਪੀ. ਦਰਸ਼ਨ ਸਿੰਘ ਮਾਨ ਤਰਨਤਾਰਨ ਨੂੰ ਦੱਸਿਆ ਕਿ ਜੱਜ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਵੰਡਾਲੀ ਨੇ ਅੰਮ੍ਰਿਤਸਰ ਕਾਪੋਰੇਸ਼ਨ 'ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਉਸ ਕੋਲੋਂ 1 ਲੱਖ ਰੁਪਏ ਲੈ ਲਏ। ਨਾ ਤਾਂ ਉਸ ਨੇ ਮੇਰੇ ਪੈਸੇ ਵਾਪਸ ਕੀਤੇ ਅਤੇ ਨਾ ਹੀ ਮੈਨੂੰ ਨੌਕਰੀ ਦਿਵਾਈ, ਜਿਸ ਦੀ ਇੰਨਕੁਆਰੀ ਐੱਸ. ਐੱਸ. ਪੀ. ਸਾਹਿਬ ਵੱਲੋਂ ਅਵਤਾਰ ਸਿੰਘ ਇੰਚਾਰਜ ਆਰਥਕ ਅਪਰਾਧ ਸ਼ਾਖਾ ਤਰਨਤਾਰਨ ਨੂੰ ਸੌਂਪੀ ਗਈ। ਮਾਮਲੇ ਦੀ ਜਾਂਚ ਉਪਰੰਤ ਉਕਤ ਵਿਅਕਤੀ ਦੋਸ਼ੀ ਪਾਇਆ ਗਿਆ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।