ਦੀਵਾਲੀ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਤਿਸ਼ਬਾਜ਼ੀ ਦੌਰਾਨ ਜਗਾਏ ਜਾਣਗੇ ਦੇਸੀ ਘਿਓ ਦੇ 1 ਲੱਖ ਦੀਵੇ

10/24/2022 2:20:53 PM

ਅੰਮ੍ਰਿਤਸਰ (ਸਰਬਜੀਤ) - ਦੀਵਾਲੀ ਦਾ ਪਵਿੱਤਰ ਤਿਉਹਾਰ ਪੂਰੇ ਦੇਸ਼ ਵਿੱਚ ਬੜੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਪ੍ਰਸਿੱਧ ਕਹਾਵਤ ‘ਦਾਲ ਰੋਟੀ ਘਰ ਦੀ ਦੀਵਾਲੀ ਅੰਮ੍ਰਿਤਸਰ ਦੀ’ ਵਾਂਗ ਇਹ ਪਵਿੱਤਰ ਤਿਉਹਾਰ ਗੁਰੂ ਨਗਰੀ ਵਿੱਚ ਵੀ ਉਤਸ਼ਾਹ ਤੇ ਆਪਸੀ ਪ੍ਰੇਮ ਪਿਆਰ ਦਾ ਪ੍ਰਤੀਕ ਮੰਨਿਆ ਜਾਂਦਾ ਹੈ। ਦੀਵਾਲੀ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੂਰ-ਦੂਰ ਤੋਂ ਲੱਖਾਂ ਦੀ ਤਾਦਾਦ ’ਚ ਸੰਗਤਾਂ ਨਤਮਸਤਕ ਹੋਣ ਲਈ ਆਉਂਦੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਦੀਵਾਲੀ ਮੌਕੇ ਯਾਨੀ ਅੱਜ ਸ਼ਾਮ ਰਹਿਰਾਸ ਹੋਣ ਤੋਂ ਬਾਅਦ ਆਤਿਸ਼ਬਾਜ਼ੀ ਚਲਾਈ ਜਾਵੇਗਾ। ਨਾਲ ਹੀ ਗੁਰਦੁਆਰਾ ਸ੍ਰੀ ਹਰਿਮੰਦਰ ਵਿਖੇ ਇਕ ਲੱਖ ਦੇ ਕਰੀਬ ਦੇਸੀ ਘਿਓ ਦੇ ਦੀਵੇ ਜਗਾ ਕੇ ਸੁੰਦਰ ਦੀਪਮਾਲਾ ਵੀ ਕੀਤੀ ਜਾਵੇਗੀ।    

ਪੜ੍ਹੋ ਇਹ ਵੀ ਖ਼ਬਰ : ਕਮਰੇ ਦੇ ਬੈੱਡ ਦੀ ਸਫ਼ਾਈ ਨਾ ਹੋਣ ’ਤੇ ਨਾਰਾਜ਼ ਹੋਏ CM ਮਾਨ, ਸੁਪਰਵਾਈਜ਼ਰ ਖ਼ਿਲਾਫ਼ ਲਿਆ ਐਕਸ਼ਨ

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਸ੍ਰੀ ਦਰਬਾਰ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਂਦਾ ਹੈ। ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਤਿਉਹਾਰ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਜਿਥੇ ਸੰਗਤਾਂ ਨੂੰ ਵਧਾਈ ਦਿੱਤੀ ਗਈ, ਉੱਥੇ ਹੀ ਉਨ੍ਹਾਂ ਨੇ ਦੱਸਿਆ ਕਿ ਇਸ ਦਿਨ ਗਵਾਲੀਅਰ ਦੀ ਕੈਦ ’ਚੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਬਵੰਜਾ ਰਾਜਿਆਂ ਨੂੰ ਆਜ਼ਾਦ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਇਸ ਦਿਨ ਦੀ ਮਹਾਨਤਾ ਸਾਨੂੰ ਆਪਸੀ ਪ੍ਰੇਮ ਪਿਆਰ ਵਧਾਉਣ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਸਾਹਿਬ ਵੱਲੋਂ ਦਿੱਤੇ ਗਏ ਪ੍ਰੇਮ ਪਿਆਰ ਆਪਸੀ ਭਾਈਚਾਰੇ ਦੇ ਸੰਦੇਸ਼ ’ਤੇ ਚੱਲ ਕੇ ਆਪਣੇ ਵਿਗੜ ਰਹੇ ਵਾਤਾਵਰਣ ਨੂੰ ਸੁਧਾਰਨ ਦੀ ਕੋਸ਼ਿਸ਼ ਕਰਨ। 

ਪੜ੍ਹੋ ਇਹ ਵੀ ਖ਼ਬਰ :ਹਰੀਕੇ ਪੱਤਣ ਵਿਖੇ ਦੋਹਰਾ ਕਤਲ, ਸਾਬਕਾ ਫ਼ੌਜੀ ਤੇ ਉਸ ਦੀ ਪਤਨੀ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ

 
 


rajwinder kaur

Content Editor

Related News