ਮੋਬਾਈਲ ਖੋਹ ਕੇ ਭੱਜੇ ਮੋਟਰਸਾਈਕਲ ਸਵਾਰ 3 ਲੁਟੇਰਿਆਂ ’ਚੋਂ 1 ਗ੍ਰਿਫ਼ਤਾਰ, 2 ਫ਼ਰਾਰ

Monday, Mar 30, 2026 - 09:23 AM (IST)

ਮੋਬਾਈਲ ਖੋਹ ਕੇ ਭੱਜੇ ਮੋਟਰਸਾਈਕਲ ਸਵਾਰ 3 ਲੁਟੇਰਿਆਂ ’ਚੋਂ 1 ਗ੍ਰਿਫ਼ਤਾਰ, 2 ਫ਼ਰਾਰ

ਲੁਧਿਆਣਾ (ਤਰੁਣ) : ਸ਼ਨੀਵਾਰ ਦੇਰ ਸ਼ਾਮ ਮੋਟਰਸਾਈਕਲ ਸਵਾਰ 3 ਲੁਟੇਰੇ ਜਨਕਪੁਰੀ ਇਲਾਕੇ ’ਚ ਇਕ ਵਿਅਕਤੀ ਕੋਲੋਂ ਮੋਬਾਈਲ ਖੋਹ ਕੇ ਫਰਾਰ ਹੋ ਗਏ ਪਰ ਲੋਕਾਂ ਵਲੋਂ ਇਕ ਲੁਟੇਰੇ ਨੂੰ ਕਾਬੂ ਕਰ ਕ। ਥਾਣਾ ਡਵੀਜ਼ਨ ਨੰਬਰ 3 ਦੀ ਪੁਲਸ ਦੇ ਹਵਾਲੇ ਕਰ ਦਿੱਤਾ ਤੇ 2 ਫਰਾਰ ਹੋ ਗਏ। ਜਾਂਚ ਅਧਿਕਾਰੀ ਅਮਰਜੀਤ ਸਿੰਘ ਨੇ ਦੱਸਿਆ ਕਿ ਮੋਟਰਸਾਈਕਲ ਸਵਾਰ ਲੁਟੇਰੇ ਜਨਕਪੁਰੀ ’ਚ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫਰਾਰ ਹੋਏ ਸਨ। ਗਣੇਸ਼ ਨਗਰ ਇਲਾਕੇ ’ਚ ਉਨ੍ਹਾਂ ਨੇ 9 ਸਾਲ ਦੇ ਬੱਚੇ ਆਯੂਸ਼ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਲੁਟੇਰੇ ਸੰਤੁਲਨ ਗਵਾ ਬੈਠੇ ਤੇ ਡਿੱਗ ਪਏ। 2 ਲੁਟੇਰੇ ਮੌਕੇ ਤੋਂ ਫਰਾਰ ਹੋ ਗਏ ਜਦੋਂਕਿ ਇਕ ਲੁਟੇਰੇ ਨੂੰ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ! ਕੁਹਾੜੀ ਨਾਲ ਵੱਢ'ਤਾ ਬਲਾਕ ਕਾਂਗਰਸ ਪ੍ਰਧਾਨ, ਹੋ ਗਈ ਮੌਤ

ਪੁਲਸ ਨੇ ਮੁਲਜ਼ਮ ਖਿਲਾਫ ਕੇਸ ਦਰਜ ਕਰ ਲਿਆ ਹੈ। ਹੋਰਨਾਂ 2 ਮੁਲਜ਼ਮਾਂ ਦੀ ਭਾਲ ਵੀ ਕੀਤੀ ਜਾ ਰਹੀ ਹੈ। ਉਥੇ ਹੀ ਫੜਿਆ ਗਿਆ ਮੁਲਜ਼ਮ ਰਿਤੇਸ਼ ਸਲੇਮ ਟਾਬਰੀ ਇਲਾਕੇ ਦਾ ਰਹਿਣ ਵਾਲਾ ਹੈ। ਉਥੇ ਹੀ ਗਣੇਸ਼ ਨਗਰ ਇਲਾਕਾ ਨਿਵਾਸੀ ਅਤੇ ਦੁਕਾਨਦਾਰਾਂ ’ਚ ਭਾਰੀ ਰੋਸ ਦੇਖਣ ਨੂੰ ਮਿਲਿਆ ਜਿਨ੍ਹਾਂ ਨੇ ਦਿਨੋ ਦਿਨ ਲੁੱਟਾਂ ਖੋਹਾਂ ਦੀਆਂ ਹੋ ਰਹੀਆਂ ਵਾਰਦਾਤਾਂ ’ਤੇ ਪੁਲਸ ਵੱਲੋਂ ਕੀਤੀ ਜਾ ਰਹੀ ਕਾਰਜਸ਼ੈਲੀ ’ਤੇ ਕਈ ਸਵਾਲ ਖੜ੍ਹੇ ਕੀਤੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News