ਕੰਬਾਈਨ ਤੇ ਆਈਸ਼ਰ ਗੱਡੀ ''ਚ ਟੱਕਰ ਦੌਰਾਨ 1 ਵਿਅਕਤੀ ਦੀ ਮੌਤ, ਸਾਥੀ ਗੰਭੀਰ ਜ਼ਖਮੀ

Monday, Apr 28, 2025 - 02:38 AM (IST)

ਕੰਬਾਈਨ ਤੇ ਆਈਸ਼ਰ ਗੱਡੀ ''ਚ ਟੱਕਰ ਦੌਰਾਨ 1 ਵਿਅਕਤੀ ਦੀ ਮੌਤ, ਸਾਥੀ ਗੰਭੀਰ ਜ਼ਖਮੀ

ਫਗਵਾੜਾ (ਜਲੋਟਾ) : ਫਗਵਾੜਾ ਵਿੱਚ ਕੌਮੀ ਰਾਜਮਾਰਗ ਨੰਬਰ 1 'ਤੇ ਪਿੰਡ ਚਾਚੋਕੀ ਦੇ ਲਾਗੇ ਵਾਪਰੇ ਸੜਕ ਹਾਦਸੇ 'ਚ 1 ਵਿਅਕਤੀ ਦੀ ਮੌਤ ਅਤੇ ਉਸ ਨਾਲ ਗੱਡੀ ਵਿੱਚ ਸਵਾਰ ਉਸਦੇ ਸਾਥੀ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। 

ਜਾਣਕਾਰੀ ਮੁਤਾਬਕ ਹਾਦਸਾ ਉਦੋਂ ਵਾਪਰਿਆ, ਜਦੋਂ ਸੜਕ 'ਤੇ ਖੜ੍ਹੀ ਕੰਬਾਈਨ ਦੇ ਨਾਲ ਆਈਸ਼ਰ ਗੱਡੀ ਦੀ ਟੱਕਰ ਹੋ ਗਈ। ਹਾਦਸੇ 'ਚ ਬਲਜੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪਿੰਡ ਸਵੱਦੀ ਕਲਾਂ ਜ਼ਿਲ੍ਹਾ ਲੁਧਿਆਣਾ ਦੀ ਮੌਤ ਹੋ ਗਈ ਹੈ, ਜਦਕਿ ਉਸ ਨਾਲ ਉਸ ਦੀ ਆਈਸ਼ਰ ਗੱਡੀ 'ਚ ਸਵਾਰ ਸਾਥੀ ਹਰਮਨਦੀਪ ਸਿੰਘ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਪੁਲਸ ਨੇ ਮ੍ਰਿਤਕ ਬਲਜੀਤ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਭੇਜ ਦਿੱਤਾ ਹੈ ਜਦਕਿ ਹਾਦਸੇ ਚ ਜ਼ਖਮੀ ਹੋਏ ਹਰਮਨਦੀਪ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸਦਾ ਇਲਾਜ ਸਰਕਾਰੀ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਵੱਡੀ ਖਬਰ! ਕੈਬਨਿਟ ਮੰਤਰੀ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼  

ਪੁਲਸ ਨੇ ਮ੍ਰਿਤਕ ਬਲਜੀਤ ਸਿੰਘ ਦੇ ਪਿਤਾ ਜਸਪਾਲ ਸਿੰਘ ਦੀ ਸ਼ਿਕਾਇਤ 'ਤੇ ਹਾਦਸੇ ਦਾ ਕਾਰਨ ਬਣੀ ਕੰਬਾਈਨ ਦੇ ਡਰਾਈਵਰ ਹਰਜੀਤ ਸਿੰਘ ਵਾਸੀ ਜ਼ਿਲ੍ਹਾ ਮਲੇਰਕੋਟਲਾ ਨੂੰ ਗ੍ਰਿਫਤਾਰ ਕਰ ਉਸ ਖਿਲਾਫ ਪੁਲਸ ਕੇਸ ਦਰਜ ਕਰ ਲਿਆ ਹੈ। ਖਬਰ ਲਿਖੇ ਜਾਣ ਤੱਕ ਪੁਲਸ ਵਾਪਰੇ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News