ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 10 ਮੁਲਜ਼ਮ ਗ੍ਰਿਫ਼ਤਾਰ
Monday, May 26, 2025 - 10:30 AM (IST)

ਬਠਿੰਡਾ (ਸੁਖਵਿੰਦਰ) : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਬਰਾਮਦ ਕਰ ਕੇ 2 ਔਰਤਾਂ ਸਮੇਤ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਕੋਤਵਾਲੀ ਪੁਲਸ ਨੇ ਅੰਗਰੇਜ਼ ਸਿੰਘ ਵਾਸੀ ਕੋਟਕਪੁਰਾ ਅਤੇ ਸੰਤੋਸ਼ ਰਾਣੀ ਵਾਸੀ ਬਠਿੰਡਾ ਨੂੰ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮਾਂ ਖ਼ਿਲਾਫ਼ ਕੋਤਵਾਲੀ ਥਾਣੇ ’ਚ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਕੋਤਵਾਲੀ ਪੁਲਸ ਨੇ ਬਠਿੰਡਾ ਦੇ ਰਹਿਣ ਵਾਲੇ ਮੁਲਜ਼ਮ ਮੀਰ ਖਾਨ ਨੂੰ ਕਪਾਹ ਮੰਡੀ ਤੋਂ ਗ੍ਰਿਫ਼ਤਾਰ ਕਰ ਕੇ ਉਸ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਕ ਹੋਰ ਮਾਮਲੇ ਵਿਚ ਕੈਨਾਲ ਕਾਲੋਨੀ ਪੁਲਸ ਨੇ ਫਾਜ਼ਿਲਕਾ ਦੇ ਰਹਿਣ ਵਾਲੇ ਮੁਲਜ਼ਮ ਗੁਰਮੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਰਿੰਗ ਰੋਡ ਤੋਂ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਸੀ.ਆਈ.ਏ.-1 ਦੀ ਟੀਮ ਨੇ ਪਿੰਡ ਨਰੂਆਣਾ ਤੋਂ ਰਘੂਬੰਗੀ ਦੇ ਰਹਿਣ ਵਾਲੇ ਮੁਲਜ਼ਮ ਗੁਰਵਿੰਦਰ ਸਿੰਘ ਨੂੰ 15 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਕੋਟਫੱਤਾ ਥਾਣਾ ਪੁਲਸ ਨੇ ਮੁਲਜ਼ਮ ਵਿੱਕੀ ਸਿੰਘ ਅਤੇ ਗੁਰਜੀਤ ਸਿੰਘ, ਵਾਸੀ ਜੀਵਨ ਸਿੰਘ ਵਾਲਾ ਨੂੰ ਪਿੰਡ ਕੋਟਭਾਰਾ ਤੋਂ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਕ ਹੋਰ ਮਾਮਲੇ ’ਚ ਥਾਣਾ ਸੰਗਤ ਪੁਲਸ ਨੇ ਇਕ ਔਰਤ ਸਰੋਜ ਰਾਣੀ ਵਾਸੀ ਸੰਗਤ ਕਲਾਂ ਨੂੰ ਜੱਸੀ ਬਾਗਵਾਲੀ ਤੋਂ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਮਾਮਲੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।