3 ਔਰਤਾਂ ਸਮੇਤ 10 ਦੋਸ਼ੀ ਨਸ਼ੀਲੇ ਪਦਾਰਥਾਂ ਸਣੇ ਕੀਤੇ ਗ੍ਰਿਫ਼ਤਾਰ

Tuesday, Jun 03, 2025 - 02:32 PM (IST)

3 ਔਰਤਾਂ ਸਮੇਤ 10 ਦੋਸ਼ੀ ਨਸ਼ੀਲੇ ਪਦਾਰਥਾਂ ਸਣੇ ਕੀਤੇ ਗ੍ਰਿਫ਼ਤਾਰ

ਫਿਰੋਜ਼ਪੁਰ (ਮਲਹੋਤਰਾ) : ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਅਧੀਨ ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 3 ਔਰਤਾਂ ਸਮੇਤ 10 ਲੋਕਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਿਟੀ ਦੇ ਇੰਸਪੈਕਟਰ ਜਤਿੰਦਰ ਸਿੰਘ ਨੇ ਬੰਟੀ ਬਸਤੀ ਆਵਾ ਅਤੇ ਜਸਪ੍ਰੀਤ ਸਿੰਘ ਰੋਹਨ ਨਾਨਕਪੁਰਾ ਨੂੰ 5 ਗ੍ਰਾਮ ਹੈਰੋਇਨ ਸਮੇਤ, ਏ. ਐੱਸ. ਆਈ. ਸੁਖਚੈਨ ਸਿੰਘ ਨੇ ਨਿਸ਼ਾ, ਪੂਜਾ ਅਤੇ ਰਾਣੀ ਵਾਸੀ ਬਸਤੀ ਸ਼ੇਖਾਂਵਾਲੀ ਨੂੰ 4 ਗ੍ਰਾਮ ਹੈਰੋਇਨ ਸਮੇਤ, ਥਾਣਾ ਕੈਂਟ ਦੇ ਏ. ਐੱਸ. ਆਈ. ਵਿਨੋਦ ਕੁਮਾਰ ਨੇ ਜਤਿੰਕਰ ਕੁਮਾਰ ਕਾਕੂ ਵਾਸੀ ਪ੍ਰਤਾਪ ਨਗਰ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਸ ਦੇ ਨਾਲ ਹੀ ਥਾਣਾ ਸਦਰ ਦੇ ਐੱਸ. ਆਈ. ਤਰਸੇਮ ਸ਼ਰਮਾ ਨੇ ਸੋਨੂੰ ਵਾਸੀ ਬਲਾਕੀ ਵਾਲਾ ਖੂਹ ਨੂੰ 10 ਗ੍ਰਾਮ ਹੈਰੋਇਨ ਸਮੇਤ, ਥਾਣਾ ਸਿਟੀ ਜ਼ੀਰਾ ਦੇ ਐੱਸ. ਆਈ. ਬਜਜਿੰਦਰ ਸਿੰਘ ਨੇ ਅਮਨ ਵਰਮਾ ਵਾਸੀ ਜ਼ੀਰਾ ਨੂੰ ਇੱਕ ਲਾਈਟਰ, ਇੱਕ ਸਿਲਵਰ ਪੰਨੀ ਅਤੇ 10 ਰੁਪਏ ਦੇ ਨੋਟ ਸਮੇਤ, ਥਾਣਾ ਮੱਖੂ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦਿਲਪ੍ਰੀਤ ਸਿੰਘ ਜੂਨਾ ਪਿੰਡ ਵਰਪਾਲ ਅਤੇ ਪ੍ਰੇਮ ਸਿੰਘ ਪਿੰਡ ਬੁੱਲੇਕੇ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਾਰੇ ਦੋਸ਼ੀਆਂ ਦੇ ਖ਼ਿਲਾਫ਼ ਸਬੰਧਿਤ ਪੁਲਸ ਥਾਣਿਆਂ ਵਿਚ ਐਨ.ਡੀ.ਪੀ.ਐਸ. ਐਕਟ ਦੇ ਅਧੀਨ ਪਰਚੇ ਦਰਜ ਕਰ ਲਏ ਗਏ ਹਨ।


author

Babita

Content Editor

Related News