ਹੈਰੋਇਨ, ਨਸ਼ੇ ਦੀਆਂ ਗੋਲੀਆਂ ਤੇ ਨਸ਼ੀਲੇ ਪਦਾਰਥਾਂ ਸਮੇਤ 10 ਦੋਸ਼ੀ ਗ੍ਰਿਫ਼ਤਾਰ
Monday, Oct 13, 2025 - 03:09 PM (IST)

ਫਿਰੋਜ਼ਪੁਰ (ਮਲਹੋਤਰਾ) : ਜ਼ਿਲ੍ਹਾ ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ, ਨਸ਼ੇ ਦੀਆਂ ਗੋਲੀਆਂ ਅਤੇ ਨਸ਼ੀਲੇ ਪਦਾਰਥਾਂ ਸਮੇਤ 10 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਰਿਆਂ ਦੇ ਖ਼ਿਲਾਫ਼ ਸਬੰਧਿਤ ਪੁਲਸ ਥਾਣਿਆਂ ਵਿਚ ਪਰਚੇ ਦਰਜ ਕਰ ਲਏ ਗਏ ਹਨ। ਥਾਣਾ ਸਦਰ ਦੇ ਏ. ਐੱਸ. ਆਈ. ਬਲਦੇਵ ਰਾਜ ਨੇ ਅਮਨਦੀਪ ਸਿੰਘ ਪਿੰਡ ਪੱਲਾ ਮੇਘਾ ਨੂੰ 10 ਗ੍ਰਾਮ ਹੈਰੋਇਨ ਸਮੇਤ, ਥਾਣਾ ਕੁੱਲਗੜੀ ਦੇ ਐੱਸ. ਆਈ. ਨਿਰਮਲ ਸਿੰਘ ਨੇ ਮਨਪ੍ਰੀਤ ਸਿੰਘ ਮੁੱਖਾ ਪਿੰਡ ਬਜ਼ੀਦਪੁਰ ਅਤੇ ਮਦਨ ਗੋਰੀ ਵਾਸੀ ਕੈਂਟ ਨੂੰ 10 ਗ੍ਰਾਮ ਹੈਰੋਇਨ ਸਮੇਤ, ਥਾਣਾ ਘੱਲਖੁਰਦ ਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਸੂਰਜ ਸਿੰਘ ਵਾਸੀ ਮੁੱਦਕੀ ਨੂੰ 5 ਗ੍ਰਾਮ ਹੈਰੋਇਨ ਸਮੇਤ, ਥਾਣਾ ਸਿਟੀ ਜ਼ੀਰਾ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਗੁਰਦੇਵ ਸਿੰਘ ਬੇਲਾ ਵਾਸੀ ਜ਼ੀਰਾ ਨੂੰ 6 ਗ੍ਰਾਮ ਹੈਰੋਇਨ ਸਮੇਤ, ਥਾਣਾ ਸਦਰ ਜ਼ੀਰਾ ਦੇ ਇੰਸਪੈਕਟਰ ਜਸਵਿੰਦਰ ਸਿੰਘ ਨੇ ਲਖਵਿੰਦਰ ਸਿੰਘ ਲੱਖਾ ਪਿੰਡ ਮਲਸੀਆ ਕਲਾਂ ਨੂੰ 6 ਗ੍ਰਾਮ ਹੈਰੋਇਨ ਸਮੇਤ, ਥਾਣਾ ਮੱਖੂ ਦੇ ਏ. ਐੱਸ. ਆਈ. ਲਖਵੀਰ ਸਿੰਘ ਨੇ ਗੁਰਜੰਟ ਸਿੰਘ ਜੰਟੂ ਪਿੰਡ ਮੰਝਵਾਲਾ ਨੂੰ 4 ਗ੍ਰਾਮ ਹੈਰੋਇਨ ਸਮੇਤ ਫੜ੍ਹਿਆ ਹੈ।
ਇਸੇ ਤਰ੍ਹਾਂ ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਬਲਜਿੰਦਰ ਸਿੰਘ ਬੱਬੂ ਪਿੰਡ ਮਾਛੀਏਕੇ ਨੂੰ 2 ਗ੍ਰਾਮ ਹੈਰੋਇਨ ਅਤੇ 1 ਪੰਨੀ ਸਮੇਤ, ਥਾਣਾ ਗੁਰੂਹਰਸਹਾਏ ਦੇ ਏ. ਐੱਸ. ਆਈ. ਦਰਸ਼ਨ ਸਿੰਘ ਨੇ ਗੁਰਮੀਤ ਸਿੰਘ ਡਾਕਟਰ ਪਿੰਡ ਸ਼ਰੀਂਹ ਵਾਲਾ ਬਰਾੜ ਨੂੰ ਨਸ਼ੇ ਦੀਆਂ 40 ਗੋਲੀਆਂ ਸਮੇਤ ਅਤੇ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਸਾਹਿਲ ਵਾਸੀ ਬਗਦਾਦੀ ਗੇਟ ਨੂੰ ਸਿਲਵਰ ਵਰਕ, ਲਾਈਟਰ ਅਤੇ ਰੋਲ ਸਮੇਤ ਗ੍ਰਿਫ਼ਤਾਰ ਕੀਤਾ ਹੈ।