10 ਪੇਟੀਆਂ ਸ਼ਰਾਬ ਬਰਾਮਦ
Wednesday, Aug 09, 2017 - 02:35 AM (IST)

ਬਠਿੰਡਾ, (ਸੁਖਵਿੰਦਰ)- ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹਰਿਆਣਾ ਸ਼ਰਾਬ ਬਰਾਮਦ ਕਰ ਕੇ ਇਕ ਔਰਤ ਸਮੇਤ 5 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ਼ ਦੇ ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਹਰਿਆਣਾ ਤੋਂ ਸਸਤੇ ਰੇਟ 'ਤੇ ਸ਼ਰਾਬ ਲਿਆ ਕੇ ਸ਼ਹਿਰ 'ਚ ਵੇਚ ਰਹੇ ਹਨ। ਏ. ਐੱਸ. ਆਈ. ਮੋਹਨਦੀਪ ਸਿੰਘ ਨੇ ਮਾਡਲ ਟਾਊਨ ਵਿਖੇ ਨਾਕਾਬੰਦੀ ਕਰ ਕੇ ਸ਼ੱਕ ਦੇ ਆਧਾਰ 'ਤੇ ਇਕ ਬਿਨਾਂ ਨੰਬਰੀ ਕਾਰ ਨੂੰ ਰੋਕ ਕੇ ਤਲਾਸ਼ੀ ਦੌਰਾਨ ਕਾਰ 'ਚੋਂ 5 ਪੇਟੀਆਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੌਕੇ ਤੋਂ ਰਮੇਸ਼ ਸਾਹਨੀ ਤੇ ਸੂਕੁਮਾਰੀ ਦੇਵੀ ਨੂੰ ਗ੍ਰਿਫ਼ਤਾਰ ਕਰ ਲਿਆ ਜਦੋਂਕਿ ਅਨਰਜੀਤ ਸਿੰਘ ਪੁਲਸ ਦੇ ਹੱਥ ਨਹੀਂ ਲੱਗ ਸਕਿਆ।
ਇਕ ਹੋਰ ਮਾਮਲੇ 'ਚ ਕੈਨਾਲ ਕਾਲੋਨੀ ਪੁਲਸ ਦੇ ਏ. ਐੱਸ. ਆਈ. ਰਘਵੀਰ ਸਿੰਘ ਨੇ ਨਾਕੇਬੰਦੀ ਦੌਰਾਨ 5 ਪੇਟੀਆਂ ਹਰਿਆਣਾ ਸ਼ਰਾਬ ਬਰਾਮਦ ਕਰ ਕੇ ਦਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਜਦਕਿ ਹਰਜੀਤ ਸਿੰਘ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਉਕਤ ਮੁਲਜ਼ਮਾਂ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।