10 ਬੋਤਲਾਂ ਨਜਾਇਜ਼ ਸ਼ਰਾਬ ਸਮੇਤ 2 ਕਾਬੂ

11/02/2017 5:45:47 PM

ਕੋਟ ਈਸੇ ਖਾਂ (ਛਾਬੜਾ) - ਕੋਟ ਈਸੇ ਖਾਂ ਪੁਲਸ ਵੱਲੋਂ 10 ਬੋਤਲਾਂ ਨਜਾਇਜ਼ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ ਦੀ ਖਬਰ ਮਿਲੀ ਹੈ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹਵਾਲਦਾਰ ਰਾਜ ਸਿੰਘ ਨੇ ਦੱਸਿਆ ਪੁਲਸ ਨੂੰ ਕਿਸੇ ਖਾਸ ਮੁਖਬਰ ਨੇ ਸੂਚਨਾ ਦਿੱਤੀ ਕਿ ਦਾਣਾ ਮੰਡੀ ਸਿੰਘਪੁਰਾ ਮੁੰਨਣ ਵਿਖੇ ਕੁਝ ਵਿਅਕਤੀ ਨਜਾਇਜ਼ ਸ਼ਰਾਬ ਵੇਚ ਰਹੇ ਹਨ। ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਆਪਣੇ ਸਾਥੀ ਮੁਲਜ਼ਮਾਂ ਹਵਾਲਦਾਰ ਹਰਜਿੰਦਰ ਸਿੰਘ, ਅਮਰੀਕ ਸਿੰਘ ਅਤੇ ਜੱਗਾ ਸਿੰਘ ਸਮੇਤ ਦਾਣਾ ਮੰਡੀ ਸਿੰਘਪੁਰਾ ਜਾ ਕੇ ਰੇਡ ਕੀਤਾ ਤਾਂ ਵੇਖਿਆ ਕਿ ਦੋ ਵਿਅਕਤੀ ਜਿੰਨਾਂ ਦੀ ਪਛਾਣ ਮਨਪ੍ਰੀਤ ਸਿੰਘ ਪੁੱਤਰ ਗੁਰਤੇਜ ਸਿੰਘ ਅਤੇ ਨਿਰਮਲ ਸਿੰਘ ਪੁੱਤਰ ਕਾਲਾ ਸਿੰਘ ਵਜੋਂ ਹੋਈ ਹੈ, ਪਲਾਸਟਿਕ ਦੀ ਕੈਨੀ ਵਿਚ ਨਜਾਇਜ਼ ਦੇਸੀ ਸ਼ਰਾਬ ਵੇਚ ਰਹੇ ਸਨ। ਪੁਲਸ ਪਾਰਟੀ ਨੂੰ ਵੇਖ ਕੇ ਦੌੜਨ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਮੁਸਤੈਦੀ ਵਰਤਦਿਆਂ ਦੋਵਾਂ ਵਿਅਕਤੀਆਂ ਨੂੰ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ। ਪੁਲਸ ਨੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News