10 ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਨਹਿਰ ’ਚੋਂ ਬਰਾਮਦ, ਘਰ ’ਚ ਪਿਆ ‘ਚੀਕ-ਚਿਹਾੜਾ’

11/24/2021 1:09:03 PM

ਸ੍ਰੀ ਕੀਰਤਪੁਰ ਸਾਹਿਬ (ਬਾਲੀ)- 10 ਦਿਨ ਪਹਿਲਾਂ ਪਿੰਡ ਮੀਆਂਪੁਰ ਅਖਾੜਾ ਦੇ ਭੇਤਭਰੀ ਹਾਲਤ ਵਿਚ ਲਾਪਤਾ ਹੋਏ ਨੌਜਵਾਨ ਦੀ ਲਾਸ਼ ਅੱਜ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਵੱਲੋਂ ਨੂੰਹੋਂ ਕਾਲੋਨੀ ਘਨੌਲੀ ਤੋਂ ਭਾਖੜਾ ਨਹਿਰ ਵਿਚੋਂ ਬਰਾਮਦ ਕਰ ਲਈ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਤਰਲੋਚਨ ਸਿੰਘ (24) ਪੁੱਤਰ ਗੁਰਮੀਤ ਸਿੰਘ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸ੍ਰੀ ਕੀਰਤਪੁਰ ਸਾਹਿਬ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਅਜੇ ਕੁਆਰਾ ਸੀ। ਉਹ ਉੱਤਰ ਪ੍ਰਦੇਸ਼ ਵਿਚ ਕਿਸੇ ਨਿਜੀ ਕੰਪਨੀ ਦੀ ਕੰਕਰੀਟ ਮਿਕਸਚਰ ਮਸ਼ੀਨ ਚਲਾਉਂਦਾ ਸੀ। ਉਹ ਆਪਣੇ ਘਰ ਛੁੱਟੀ ਆਇਆ ਹੋਇਆ ਸੀ।

ਪੜ੍ਹੋ ਇਹ ਵੀ ਖ਼ਬਰ ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ

ਮਿਲੀ ਜਾਣਕਾਰੀ ਅਨੁਸਾਰ 13 ਨਵੰਬਰ ਨੂੰ ਨੌਜਵਾਨ ਸ੍ਰੀ ਅਨੰਦਪੁਰ ਸਾਹਿਬ ਨੂੰ ਗਿਆ ਸੀ। ਸ਼ਾਮ ਨੂੰ ਉੱਥੋਂ ਵਾਪਸ ਆਪਣੇ ਘਰ ਆ ਰਿਹਾ ਸੀ ਪਰ ਉਹ ਆਪਣੇ ਘਰ ਨਹੀਂ ਪੁੱਜਿਆ, ਜਿਸ ਤੋਂ ਬਾਅਦ ਉਸਦੇ ਪਰਿਵਾਰਕ ਮੈਂਬਰਾਂ ਨੇ ਉਸਦੀ ਆਲੇ ਦੁਆਲੇ ਕਾਫੀ ਭਾਲ ਕੀਤੀ ਪਰ ਉਹ ਨਹੀਂ ਮਿਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਵਿਖੇ ਤਰਲੋਚਨ ਸਿੰਘ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼

10 ਦਿਨ ਬਾਅਦ ਬੀਤੇ ਦਿਨ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਨੂੰ ਸੂਚਨਾ ਮਿਲੀ ਕਿ ਪਿੰਡ ਘਨੌਲੀ ਨੂੰਹੋ ਕਾਲੋਨੀ ਭਾਖੜਾ ਨਹਿਰ ਵਿਚ ਇਕ ਨੌਜਵਾਨ ਦੀ ਲਾਸ਼ ਲੱਗੀ ਹੋਈ ਹੈ। ਪੁਲਸ ਵੱਲੋਂ ਸ਼ਨਾਖ਼ਤ ਕਰਨ ’ਤੇ ਪਤਾ ਲੱਗਾ ਕਿ ਇਹ ਲਾਸ਼ ਤਰਲੋਚਨ ਸਿੰਘ ਦੀ ਸੀ। ਨੌਜਵਾਨ ਦੀ ਲਾਸ਼ ਮਿਲਣ ’ਤੇ ਘਰ ’ਚ ਚੀਕ-ਚਿਹਾੜਾ ਪੈ ਗਿਆ ਅਤੇ ਮਾਤਮ ਛਾਂ ਗਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਮੁਰਦਾ ਘਰ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ - ਖਹਿਰਾ ਨੇ ਚੁੱਕੇ ਸਵਾਲ, ਕਿਹਾ ‘7 ਸਾਲ ’ਚ BJP ਦੇ ਕਿਸੇ ਆਗੂ ’ਤੇ ED, CBI, Income Tax ਨੇ ਨਹੀਂ ਕੀਤੀ ਕੋਈ ਜਾਂਚ’

rajwinder kaur

This news is Content Editor rajwinder kaur