10 ਗ੍ਰਾਮ ਹੈਰੋਇਨ ਸਮੇਤ ਔਰਤ ਗ੍ਰਿਫਤਾਰ

Saturday, Aug 05, 2017 - 03:46 PM (IST)


ਨਵਾਂਸ਼ਹਿਰ/ਜਾਡਲਾ(ਤ੍ਰਿਪਾਠੀ/ਔਜਲਾ)- ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਦੀ ਪੁਲਸ ਨੇ ਔਰਤ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐਸ. ਆਈ. ਜਰਨੈਲ ਸਿੰਘ ਨੇ ਦੱਸਿਆ ਕਿ ਨਸ਼ਾ ਸਮਗਲਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਗੜ੍ਹਸ਼ੰਕਰ ਰੋਡ ਤੋਂ ਪਿੰਡ ਮਹਿੰਦੀਪੁਰ ਵੱਲ ਜਾ ਰਹੀ ਸੀ ਕਿ ਮੁੱਖ ਮਾਰਗ ਦੇ ਨਜਦੀਕ ਇਕ ਬਜ਼ੁਰਗ ਔਰਤ ਦੀ ਸ਼ੱਕ ਦੇ ਅਧਾਰ 'ਤੇ ਜਦੋਂ ਜਾਂਚ ਕੀਤੀ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਗ੍ਰਿਫਤਾਰ ਔਰਤ ਦੀ ਪਛਾਣ ਜਸਵਿੰਦਰ ਕੌਰ ਉਰਫ਼ ਕਾਕੇ ਪਤਨੀ ਵਿਜੈ ਕੁਮਾਰ ਵਾਸੀ ਪਿੰਡ ਥਾਂਦੀਆ ਹਾਲ ਵਾਸੀ ਕਲਰਾ ਮੁਹੱਲਾ ਮਹਿੰਦੀਪੁਰ ਦੇ ਤੌਰ 'ਤੇ ਹੋਈ ਹੈ। ਏ. ਐਸ. ਆਈ. ਨੇ ਦੱਸਿਆ ਕਿ ਗ੍ਰਿਫਤਾਰ ਔਰਤ ਖਿਲਾਫ ਥਾਣਾ ਸਿਟੀ ਨਵਾਂਸ਼ਹਿਰ 'ਚ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News