ਪੰਜਾਬ ਸਰਕਾਰ ਦਾ ਵੱਡਾ ਐਲਾਨ, 10 ਜੁਲਾਈ ਨੂੰ ਕਾਮਿਆਂ ਨੂੰ ਮਿਲੇਗੀ ਤਨਖਾਹੀ ਛੁੱਟੀ
Tuesday, Jun 25, 2024 - 08:40 PM (IST)

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵੋਟਰਾਂ, ਜੋ ਕਿ ਦੁਕਾਨਾਂ ਅਤੇ ਵਪਾਰਕ ਅਦਾਰਿਆਂ ’ਚ ਕੰਮ ਕਰਦੇ ਹਨ ਅਤੇ ਫੈਕਟਰੀਆਂ ਦੇ ਕਾਮੇ ਹਨ, ਲਈ ਨੂੰ ਜ਼ਿਮਨੀ ਚੋਣ ਦੇ ਮੱਦੇਨਜ਼ਰ 10 ਜਲਾਈ 2024 (ਬੁੱਧਵਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਦੋ ਨੋਟੀਫਿਕੇਸ਼ਨ ਜਾਰੀ ਕੀਤੇ ਗਏ ਹਨ। ਇਨ੍ਹਾਂ ਨੋਟੀਫਿਕੇਸ਼ਨਾਂ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ 34-ਜਲੰਧਰ ਪੱਛਮੀ (ਐੱਸ.ਸੀ.) ਹਲਕੇ ਦੀਆਂ ਸਾਰੀਆਂ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਵੋਟਰਾਂ ਲਈ 10-07-2024 (ਬੁੱਧਵਾਰ) ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਬਸ਼ਰਤੇ ਕਿ ਇਹ ਛੁੱਟੀ 07 ਜੁਲਾਈ 2024 ਤੋਂ 13 ਜੁਲਾਈ 2024 ਦਰਮਿਆਨ ਆਉਣ ਵਾਲੀ ਛੁੱਟੀ ਦੇ ਇਵਜ਼ ਵਿੱਚ ਹੋਵੇਗੀ।
ਬੁਲਾਰੇ ਨੇ ਅੱਗੇ ਕਿਹਾ ਕਿ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਦੇ ਰਾਜਪਾਲ ਵੱਲੋਂ 34-ਜਲੰਧਰ ਪੱਛਮੀ (ਐੱਸ.ਸੀ.) ਹਲਕੇ ਦੇ ਵੋਟਰਾਂ ਜੋ ਕਿ ਪੰਜਾਬ ਰਾਜ ਦੀਆਂ ਰਜਿਸਟਰਡ ਫੈਕਟਰੀਆਂ ਵਿਚ ਕੰਮ ਕਰਦੇ ਹਨ, ਜਿੱਥੇ 10 ਜੁਲਾਈ 2024 ਵਾਲੇ ਦਿਨ ਛੁੱਟੀ ਨਹੀਂ ਹੈ, ਦੇ ਕਾਮਿਆਂ ਲਈ 10 ਜੁਲਾਈ ਨੂੰ ਹਫ਼ਤਾਵਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e