ਅੰਮ੍ਰਿਤਸਰ ''ਚ 10 ਕਿੱਲੋ ਹੈਰੋਇਨ ਬਰਾਮਦ, 2 ਨਸ਼ਾ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
Wednesday, Aug 05, 2026 - 05:11 PM (IST)
ਚੰਡੀਗੜ੍ਹ/ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਸ ਨੇ 10 ਕਿੱਲੋ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਸਬੀਰ ਸਿੰਘ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਮੋਟਾ ਵਜੋਂ ਹੋਈ ਹੈ, ਜੋ ਦੋਵੇਂ ਅੰਮ੍ਰਿਤਸਰ ਦੇ ਰਣਗੜ੍ਹ ਦੇ ਰਹਿਣ ਵਾਲੇ ਹਨ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸ ਦੀ ਵਰਤੋਂ ਉਹ ਨਸ਼ਾ ਤਸਕਰੀ ਲਈ ਕਰਦੇ ਸਨ।
ਇਹ ਵੀ ਪੜ੍ਹੋ : ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...
ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ 'ਚ ਸ਼ਾਮਲ ਸਾਰੇ ਸਹਿਯੋਗੀਆਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਖ਼ਾਤਮਾ ਕਰਨ ਲਈ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਜਾਰੀ ਹੈ। ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰੀਡੈਂਟ ਆਫ਼ ਪੁਲਸ (ਐੱਸ. ਐੱਸ. ਪੀ.) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਰਹੱਦ-ਪਾਰ ਦੇ ਨਸ਼ਾ ਤਸਕਰੀ ਨੈੱਟਵਰਕ ਨਾਲ ਸਬੰਧਿਤ ਦੋ ਵਿਅਕਤੀਆਂ ਨੇ ਹੈਰੋਇਨ ਦੀ ਇੱਕ ਵੱਡੀ ਖ਼ੇਪ ਪ੍ਰਾਪਤ ਕੀਤੀ ਹੈ, ਜਿਸਨੂੰ ਉਹ ਘਰਿੰਡਾ ਖੇਤਰ 'ਚ ਸਪਲਾਈ ਕਰਨ ਵਾਲੇ ਹਨ।
ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਟੀਮਾਂ ਨੇ ਇਲਾਕੇ 'ਚ ਨਾਕਾਬੰਦੀ ਕਰਕੇ ਜਸਬੀਰ ਉਰਫ਼ ਮੋਨੂ ਅਤੇ ਅੰਮ੍ਰਿਤਪਾਲ ਉਰਫ਼ ਮੋਟੂ ਨੂੰ ਉਸ ਸਮੇਂ ਕਾਬੂ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ 'ਤੇ ਜਾ ਰਹੇ ਸਨ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ 'ਚੋਂ 10.03 ਕਿੱਲੋ ਹੈਰੋਇਨ ਬਰਾਮਦ ਹੋਈ। ਐੱਸ. ਐੱਸ. ਪੀ. ਨੇ ਕਿਹਾ ਕਿ ਜਾਂਚ ਅੱਗੇ ਵਧਣ ਨਾਲ ਆਉਣ ਵਾਲੇ ਦਿਨਾਂ 'ਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਥਾਣਾ ਘਰਿੰਡਾ ਅੰਮ੍ਰਿਤਸਰ ਦਿਹਾਤੀ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ-21 ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
