ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ

Sunday, Oct 18, 2026 - 02:48 PM (IST)

ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ

ਤਰਨਤਾਰਨ(ਰਮਨ)- ਬੀਤੇ ਦਿਨੀਂ ਐੱਨ. ਸੀ. ਬੀ. ਅਤੇ ਬੀ. ਐੱਸ. ਐੱਫ਼. ਦੇ ਸਾਂਝੇ ਆਪ੍ਰੇਸ਼ਨ ਦੌਰਾਨ ਐਂਟੀ ਡਰੋਨ ਸਿਸਟਮ ’ਚ ਤਾਇਨਾਤ ਪੰਜਾਬ ਪੁਲਸ ਦੇ ਹੈੱਡ ਕਾਂਸਟੇਬਲ ਕਰਨਬੀਰ ਸਿੰਘ ਨੂੰ 15 ਕਿਲੋ ਹੈਰੋਇਨ ਅਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਐੱਨ. ਸੀ. ਬੀ. ਵੱਲੋਂ ਹਿਰਾਸਤ ’ਚ ਲਏ ਗਏ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਸ਼ਨੀਵਾਰ ਨੂੰ 10 ਕਿਲੋ ਹੋਰ ਹੈਰੋਇਨ ਬਰਾਮਦ ਹੋਣ ਦਾ ਸੂਤਰਾਂ ਦੇ ਹਵਾਲੇ ਤੋਂ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀ. ਐੱਸ. ਐੱਫ਼. ਦੀ 115 ਬਟਾਲੀਅਨ ਅਤੇ ਐੱਨ. ਸੀ. ਬੀ. ਵੱਲੋਂ ਸਰਹੱਦੀ ਪਿੰਡ ਲਹੀਆਂ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਸਵਿਫ਼ਟ ਕਾਰ ’ਚ ਆ ਰਹੇ ਹੈੱਡ ਕਾਂਸਟੇਬਲ ਕਰਨਬੀਰ ਸਿੰਘ ਨੂੰ ਰੋਕ ਕੇ ਤਲਾਸ਼ੀ ਲਈ ਗਈ ਸੀ ਤਾਂ ਗੱਡੀ ’ਚੋਂ 15 ਕਿਲੋ ਹੈਰੋਇਨ ਦੇ 3 ਪੈਕੇਟ, ਇਕ ਰਿਵਾਲਵਰ, 5 ਜ਼ਿੰਦਾ ਕਾਰਤੂਸ, 7 ਹਜ਼ਾਰ ਰੁਪਏ ਦੀ ਨਕਦੀ, 2 ਮੋਬਾਈਲ, 5 ਪਛਾਣ ਪੱਤਰ, ਏ. ਟੀ. ਐੱਮ. ਕਾਰਡ, ਡੌਂਗਲ ਅਤੇ ਚਾਰਜਰ ਬਰਾਮਦ ਹੋਇਆ ਸੀ।

ਇਹ ਵੀ ਪੜ੍ਹੋ-ਪਠਾਨਕੋਟ 'ਚ 60 ਇਮਾਰਤਾਂ 'ਤੇ ਬੁਲਡੋਜ਼ਰ ਦਾ ਖ਼ਤਰਾ ! ਸੁਪਰੀਮ ਕੋਰਟ ਨੇ ਟਰੱਸਟ ਦੇ ਹੱਕ 'ਚ ਸੁਣਾਇਆ ਫੈਸਲਾ

ਐੱਨ. ਸੀ. ਬੀ. ਵੱਲੋਂ ਮੁਲਜ਼ਮ ਦੇ ਮੋਬਾਈਲ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਾਕਿਸਤਾਨੀ ਡਰੋਨਾਂ ਰਾਹੀਂ ਮੰਗਵਾਈਆਂ ਗਈਆਂ ਖ਼ੇਪਾਂ, ਅੱਗੇ ਸਪਲਾਈ ਕਰਨ ਵਾਲੇ ਨੈੱਟਵਰਕ ਅਤੇ ਹੋਰ ਸਮੱਗਲਰਾਂ ਦਾ ਪਤਾ ਲਾਇਆ ਜਾ ਸਕੇ। ਜਾਂਚ ਦੌਰਾਨ ਐੱਨ. ਸੀ. ਬੀ. ਟੀਮ ਵੱਲੋਂ ਸ਼ਨੀਵਾਰ ਸ਼ਾਮ ਮੁਲਜ਼ਮ ਦੇ ਰਿਹਾਇਸ਼ੀ ਪਿੰਡ ਭੂਸੇ ਵਿਖੇ ਦਸਤਕ ਦਿੱਤੀ ਗਈ। ਸਥਾਨਕ ਪੁਲਸ ਨੂੰ ਭਿਣਕ ਲੱਗੇ ਬਿਨਾਂ ਮੁਲਜ਼ਮ ਕਰਨਬੀਰ ਸਿੰਘ ਦੀ ਨਿਸ਼ਾਨਦੇਹੀ ’ਤੇ ਪਿੰਡ ’ਚ ਟਾਵਰ ਨੇੜੇ ਲੁਕਾ ਕੇ ਰੱਖੀ 10 ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਗਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ ਕਰੀਬ 50 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- 20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਸਾਂਝੀ ਕੀਤੀ ਜਾਣਕਾਰੀ

ਐੱਨ. ਸੀ. ਬੀ. ਨੇ ਬਰਾਮਦ ਹੈਰੋਇਨ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ’ਚ ਹੋਰ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਬਰਾਮਦਗੀ ਸਬੰਧੀ ਕਿਸੇ ਅਧਿਕਾਰੀ ਨੇ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News