ਲੁਧਿਆਣਾ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਦੀ ਮੌਤ, 88 ਪਾਜ਼ੇਟਿਵ

Wednesday, Dec 16, 2020 - 01:22 AM (IST)

ਲੁਧਿਆਣਾ ਜ਼ਿਲ੍ਹੇ ’ਚ ਕੋਰੋਨਾ ਕਾਰਨ 10 ਦੀ ਮੌਤ, 88 ਪਾਜ਼ੇਟਿਵ

ਲੁਧਿਆਣਾ, (ਸਹਿਗਲ)- ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਅੱਜ ਸਥਾਨਕ ਹਸਪਤਾਲਾਂ ਵਿਚ ਕੋਰੋਨਾ ਵਾਇਰਸ ਨਾਲ 10 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂਕਿ 88 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ।

ਵਰਣਨਯੋਗ ਹੈ ਕਿ ਸੂਬੇ ’ਚ ਅੱਜ ਕੋਰੋਨਾ ਨਾਲ 19 ਮਰੀਜ਼ਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿਚੋਂ 10 ਲੁਧਿਆਣਾ ਦੇ ਹਸਪਤਾਲਾਂ ’ਚ ਦਾਖਲ ਸਨ। ਸਿਹਤ ਅਧਿਕਾਰੀ ਅਨੁਸਾਰ 88 ਪਾਜ਼ੇਟਿਵ ਮਰੀਜ਼ਾਂ ਵਿਚੋਂ 70 ਜ਼ਿਲ੍ਹੇ ਦੇ ਰਹਿਣ ਵਾਲੇ ਸਨ, ਜਦੋਂਕਿ 18 ਦੂਜੇ ਜ਼ਿਲਿਆਂ ਆਦਿ ਨਾਲ ਸਬੰਧਤ ਸਨ। ਜਿਨ੍ਹਾਂ 10 ਮਰੀਜ਼ਾਂ ਦੀ ਮੌਤ ਹੋਈ ਹੈ, ਉਨ੍ਹਾਂ ’ਚੋਂ 5 ਜ਼ਿਲੇ ਦੇ ਰਹਿਣ ਵਾਲੇ ਸਨ, ਜਦੋਂਕਿ ਬਾਕੀ 5 ’ਚੋਂ ਇਕ ਕਪੂਰਥਲਾ, ਇਕ ਜਲੰਧਰ, ਇਕ ਮਾਨਸਾ, ਇਕ ਰਾਜਸਥਾਨ ਅਤੇ ਇਕ ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਸੀ, ਜੋ ਇਲਾਜ ਲਈ ਸਥਾਨਕ ਹਸਪਤਾਲਾਂ ਵਿਚ ਦਾਖਲ ਹੋਏ ਸਨ। ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 24077 ਹੋ ਗਈ ਹੈ। ਇਨ੍ਹਾਂ ਵਿਚੋਂ 941 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 22,945 ਮਰੀਜ਼ ਠੀਕ ਹੋ ਚੁੱਕੇ ਹਨ। ਮੌਜੂਦਾ ਸਮੇਂ ਵਿਚ 641 ਐਕਟਿਵ ਮਰੀਜ਼ ਦੱਸੇ ਜਾਂਦੇ ਹਨ। 3312 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆ ਚੁੱਕੀ ਹੈ। ਇਨ੍ਹਾਂ ਵਿਚੋਂ 417 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

62 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ

ਸਿਹਤ ਵਿਭਾਗ ਨੇ ਅੱਜ 62 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ ਹੈ। ਮੌਜੂਦਾ ਸਮੇਂ ਵਿਚ 481 ਮਰੀਜ਼ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ। ਸਿਹਤ ਵਿਭਾਗ ਦੀਆਂ ਟੀਮਾਂ ਨੇ ਸਕ੍ਰੀਨਿੰਗ ਉਪਰੰਤ 157 ਸ਼ੱਕੀ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜਿਆ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਅੱਜ 203 ਵਿਅਕਤੀਆਂ ਦੀ ਸਕ੍ਰੀਨਿੰਗ ਕੀਤੀ ਗਈ, ਜਿਨ੍ਹਾਂ ਵਿਚੋਂ 3 ਵਿਚ ਕੋਰੋਨਾ ਵਾਇਰਸ ਦੇ ਲੱਛਣ ਮਿਲੇ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ’ਚ ਕੁਆਰੰਟਾਈਨ ਵਿਚ ਰਹਿ ਰਹੇ ਮਰੀਜ਼ਾਂ ਦੀ ਗਿਣਤੀ 2484 ਹੋ ਗਈ ਹੈ।

2294 ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ

ਜ਼ਿਲੇ ਵਿਚ ਅੱਜ 2294 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ’ਚੋਂ 1895 ਸੈਂਪਲ ਜ਼ਿਲਾ ਸਿਹਤ ਵਿਭਾਗ ਵੱਲੋਂ ਲਏ ਗਏ, ਜਦੋਂਕਿ 399 ਸੈਂਪਲ ਨਿੱਜੀ ਹਸਪਤਾਲਾਂ ਅਤੇ ਲੈਬਸ ਵੱਲੋਂ ਇਕੱਤਰ ਕੀਤੇ ਗਏ ਪਿਛਲੇ ਕੁਝ ਦਿਨਾਂ ਤੋਂ ਸ਼ੱਕੀ ਮਰੀਜ਼ਾਂ ਦੇ ਸੈਂਪਲ ਕਾਫੀ ਕੰਮ ਲਏ ਜਾ ਰਹੇ ਹਨ। ਸਿਹਤ ਵਿਭਾਗ ਵੱਲੋਂ ਘੱਟ ਗਿਣਤੀ ਵਿਚ ਸੈਂਪਲ ਲੈਣ ਦੇ ਬਾਵਜੂਦ ਅੱਜ ਵੀ 1607 ਟੈਸਟ ਰਿਪੋਰਟ ਪੈਂਡਿੰਗ ਸਨ। ਮਾਹਰਾਂ ਦਾ ਕਹਿਣਾ ਹੈ ਕਿ ਰਿਪੋਰਟ ਪੈਂਡਿੰਗ ਹੋਣ ’ਤੇ ਮਰੀਜ਼ ਦਾ ਸਹੀ ਢੰਗ ਨਾਲ ਇਲਾਜ ਸ਼ੁਰੂ ਨਹੀਂ ਕੀਤਾ ਜਾਂਦਾ, ਜਿਸ ਨਾਲ ਕਈ ਵਾਰ ਮਰੀਜ਼ ਦੀ ਹਾਲਤ ਵਿਗੜ ਜਾਂਦੀ ਹੈ।

ਸਰਕਾਰੀ ਹਸਪਤਾਲਾਂ ’ਚ 15, ਨਿੱਜੀ ਹਸਪਤਾਲਾਂ ’ਚ 176 ਮਰੀਜ਼ ਦਾਖਲ

ਸਰਕਾਰੀ ਹਸਪਤਾਲਾਂ ’ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 15 ਰਹਿ ਗਈ ਹੈ, ਜਦੋਂਕਿ ਨਿੱਜੀ ਹਸਪਤਾਲਾਂ ਵਿਚ 176 ਪਾਜ਼ੇਟਿਵ ਮਰੀਜ਼ ਦਾਖਲ ਹਨ। ਇਨ੍ਹਾਂ ਮਰੀਜ਼ਾਂ ਵਿਚ ਡੀ. ਐੱਮ. ਸੀ. 64, ਸੀ. ਐੱਮ. ਸੀ. ਵਿਚ 20, ਫੋਰਟਿਸ ਹਸਪਤਾਲ ਵਿਚ 20, ਐੱਸ. ਪੀ. ਐੱਸ. ਵਿਚ 27, ਓਸਵਾਲ ਵਿਚ 5, ਗਲੋਬਲ ਵਿਚ 3, ਓਰੀਸਨ ਵਿਚ 2 ਅਤੇ ਦੀਪ ਹਸਪਤਾਲ ਵਿਚ 11 ਮਰੀਜ਼ ਦਾਖਲ ਹਨ।

6 ਮਰੀਜ਼ਾਂ ਦੀ ਸਥਿਤੀ ਗੰਭੀਰ

ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲੇ ਦੇ ਹਸਪਤਾਲ ’ਚੋਂ 16 ਮਰੀਜ਼ਾਂ ਦੀ ਹਾਲਤ ਕਾਫੀ ਗੰਭੀਰ ਹੈ। ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ’ਤੇ ਰੱਖਿਆ ਗਿਆ ਹੈ। ਇਨ੍ਹਾਂ ਵਿਚੋਂ 6 ਮਰੀਜ਼ ਜ਼ਿਲੇ ਨਾਲ ਸਬੰਧਤ ਹੈ, ਜਦੋਂਕਿ 10 ਮਰੀਜ਼ ਦੂਜੇ ਜ਼ਿਲਿਆਂ ਜਾਂ ਰਾਜਾਂ ਤੋਂ ਇਲਾਜ ਲਈ ਆਏ ਹਨ।

ਮ੍ਰਿਤਕ ਮਰੀਜ਼ਾਂ ਦਾ ਵੇਰਵਾ

ਇਲਾਕਾ        ਉਮਰ/ਲਿੰਗ        ਹਸਪਤਾਲ

ਖੰਨਾ        40 ਸਾਲਾ ਮਹਿਲਾ        ਸਿਵਲ

ਸਿੱਧਵਾਂ ਬੇਟ        76 ਸਾਲਾ ਪੁਰਸ਼        ਗਲੋਬਲ

ਰਾਜ ਗੁਰੂ ਨਗਰ        63 ਸਾਲਾ ਪੁਰਸ਼ ਸੀ. ਐੱਮ. ਸੀ.

ਦੁੱਗਰੀ        49 ਸਾਲਾ ਮਹਿਲਾ        ਡੀ. ਐੱਮ. ਸੀ.

ਚੀਮਾ ਚੌਕ        60 ਸਾਲਾ ਪੁਰਸ਼        ਐੱਸ. ਪੀ. ਐੱਸ.


author

Bharat Thapa

Content Editor

Related News