ਪੰਜਾਬ ਕੈਬਨਿਟ ਦਾ ਫ਼ੈਸਲਾ 10 ਲੱਖ 77 ਹਜ਼ਾਰ ਕੱਟੇ ਹੋਏ ਰਾਸ਼ਨ ਕਾਰਡ ਕੀਤੇ ਬਹਾਲ

Wednesday, Jan 24, 2024 - 07:13 PM (IST)

ਪੰਜਾਬ ਕੈਬਨਿਟ ਦਾ ਫ਼ੈਸਲਾ 10 ਲੱਖ 77 ਹਜ਼ਾਰ ਕੱਟੇ ਹੋਏ ਰਾਸ਼ਨ ਕਾਰਡ ਕੀਤੇ ਬਹਾਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਦੇ ਉਹ 10 ਲੱਖ 77 ਹਜ਼ਾਰ ਰਾਸ਼ਨ ਕਾਰਡ ਬਹਾਲ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਹੜੇ ਪਹਿਲਾਂ ਵੱਖ-ਵੱਖ ਕਾਰਨਾਂ ਕਰਕੇ ਕੱਟ ਦਿੱਤੇ ਗਏ ਸਨ। ਕੈਬਨਿਟ ਮੀਟਿੰਗ ਤੋਂ ਬਾਅਦ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਜਿੰਨੇ ਵੀ ਰਾਸ਼ਨ ਕਾਰਡ ਹਨ ਜਿਨ੍ਹਾਂ ਦੀ ਗਿਣਤੀ ਲਗਭਗ 10 ਲੱਖ 77 ਹਜ਼ਾਰ ਹੈ, ਜਿਹੜੇ ਪਹਿਲਾਂ ਕਿਸੇ ਕਾਰਨ ਕਰਕੇ ਕੱਟੇ ਗਏ ਸੀ ਜਾਂ ਜਿਨ੍ਹਾਂ ਦਾ ਕੋਈ ਦਾਇਰਾ ਨਹੀਂ ਸੀ ਉਹ ਸਾਰੇ ਰਾਸ਼ਨ ਕਾਰਡਾਂ ਨੂੰ ਮੁੜ ਬਹਾਲ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਦਰਗਾਹ ’ਤੇ ਸੇਵਾ ਕਰਨ ਵਾਲੇ ਦੀ ਚਮਕੀ ਕਿਸਮਤ, ਰਾਤੋਂ-ਰਾਤ ਬਣ ਗਏ ਕਰੋੜ ਪਤੀ

ਮੁੱਖ ਮੰਤਰੀ ਨੇ ਆਖਿਆ ਹੈ ਕਿ ਇਸ ਦਾ ਸਾਰਾ ਬਿਊਰਾ ਪੰਜਾਬ ਸਰਕਾਰ ਦੇ ਕੋਲ ਮੌਜੂਦ ਹੈ। ਪੰਜਾਬ ਵਿਚ ਹੁਣ ਘਰ-ਘਰ ਰਾਸ਼ਨ ਦੀ ਡਿਲੀਵਰੀ ਕੀਤੀ ਜਾ ਰਹੀ ਹੈ। ਜਿਨ੍ਹਾਂ ਕੋਲ ਰਾਸ਼ਨ ਕਾਰਡ ਨਹੀਂ ਹਨ ਜਾਂ ਹਾਰਡ ਕਾਪੀ ਨਹੀਂ ਹੈ, ਉਨ੍ਹਾਂ ਨੂੰ ਵੀ ਰਾਸ਼ਨ ਕਾਰਡ ਮਿਲੇਗਾ ਅਤੇ ਉਨ੍ਹਾਂ ਦੇ ਘਰਾਂ ਵਿਚ ਵੀ ਰਾਸ਼ਨ ਪਹੁੰਚੇਗਾ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਦੇ ਉਨ੍ਹਾਂ ਲੋਕਾਂ ਨੂੰ ਵੱਡਾ ਫਾਇਦਾ ਹੋਵੇਗਾ ਜਿਨ੍ਹਾਂ ਦੇ ਰਾਸ਼ਨ ਕਾਰਡ ਪਹਿਲਾਂ ਕੱਟੇ ਜਾ ਚੁੱਕੇ ਸਨ। ਅਕਸਰ ਲੋਕ ਦੋਸ਼ ਲਗਾਉਂਦੇ ਸਨ ਕਿ ਉਨ੍ਹਾਂ ਦਾ ਰਾਸ਼ਨ ਕਾਰਡ ਸਿਆਸੀ ਰੰਜਿਸ਼ ਕਾਰਣ ਕੱਟਿਆ ਗਿਆ ਹੈ, ਹੁਣ ਉਨ੍ਹਾਂ ਲੋਕਾਂ ਦੇ ਰਾਸ਼ਨ ਵੀ ਕਾਰਡ ਵੀ ਬਹਾਲ ਹੋ ਜਾਣਗੇ। 

ਇਹ ਵੀ ਪੜ੍ਹੋ : ਪੰਜਾਬ ਅੰਦਰ ਸਰਕਾਰੀ ਬੱਸਾਂ ’ਚ ਸਫ਼ਰ ਕਰਨਾ ਹੋਵੇਗਾ ਔਖਾ, ਅੱਜ ਤੋਂ ਲਿਆ ਗਿਆ ਇਹ ਸਖ਼ਤ ਫ਼ੈਸਲਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News