ਸੁਜਾਨਪੁਰ ''ਚ ਪਿਸਤੌਲ ਦੀ ਨੋਕ ''ਤੇ ਲੁਟੇਰਿਆਂ ਵਲੋਂ ਵੱਡੀ ਵਾਰਦਾਤ
Thursday, Dec 06, 2018 - 08:43 AM (IST)

ਪਠਾਨਕੋਟ : ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ 'ਤੇ ਬੁੱਧਵਾਰ ਰਾਤ ਲੁਟੇਰਿਆਂ ਵਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ 10 ਲੱਖ ਦੀ ਲੁੱਟ ਕੀਤੀ ਗਈ ਅਤੇ ਇਹ ਸਾਰੀ ਘਟਨਾ ਉੱਥੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਜਾਣਕਾਰੀ ਮੁਤਾਬਕ ਸੁਜਾਨਪੁਰ 'ਚ ਸਥਿਤ ਹਾਰਡਵੇਅਰ ਦੀ ਦੁਕਾਨ ਦੇ ਮਾਲਕ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੀ ਦੁਕਾਨ ਬੰਦ ਕਰਕੇ ਘਰ ਜਾਣ ਲੱਗਾ ਤਾਂ ਤਿੰਨ ਲੁਟੇਰੇ ਦੁਕਾਨ 'ਚ ਦਾਖਲ ਹੋ ਗਏ। ਇਨ੍ਹਾਂ ਲੁਟੇਰਿਆਂ ਨੇ ਆਉਂਦਿਆਂ ਹੀ ਉਸ 'ਤੇ ਅਤੇ ਉਸ ਦੇ ਨੌਕਰ ਦੀ ਕਨਪੱਟੀ 'ਤੇ ਪਿਸਤੌਲ ਰੱਖ ਲਈ ਅਤੇ ਕਰੀਬ 10 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਦੁਕਾਨ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ 'ਚ ਲੱਗ ਗਈ ਹੈ।