ਪਾਕਿ ਤੋਂ ਆਈ 10 ਕਰੋੜ ਦੀ ਹੈਰੋਇਨ ਸਣੇ 1 ਤਸਕਰ ਕਾਬੂ
Sunday, Mar 17, 2019 - 05:07 PM (IST)
ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ ਸੀ. ਆਈ. ਏ. ਸਟਾਫ ਦੀ ਪੁਲਸ ਨੇ ਬੀ. ਐੱਸ. ਐੱਫ. ਦੇ ਜਵਾਨਾਂ ਨਾਲ ਮਿਲ ਕੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ਤੋਂ 2 ਕਿਲੋ ਹੈਰੋਇਨ ਸਣੇ ਇਕ ਤਸਕਰ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਬਰਾਮਦ ਹੋਈ ਹੈਰੋਇਨ ਪਾਕਿ ਤਸਕਰਾਂ ਤੋਂ ਮੰਗਵਾਈ ਗਈ ਸੀ, ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 10 ਕਰੋੜ ਰੁਪਏ ਦੀ ਦੱਸੀ ਜਾ ਰਹੀ ਹੈ। ਫਿਰੋਜ਼ਪੁਰ ਸੀ.ਆਈ.ਏ. ਸਟਾਫ ਦੀ ਪੁਲਸ ਨੇ ਗੁਪਤਾ ਸੂਚਨਾ ਦੇ ਆਧਾਰ 'ਤੇ ਇੰਸਪੈਕਟਰ ਪਰਮਜੀਤ ਸਿੰਘ ਦੀ ਅਗਵਾਈ 'ਚ ਉਕਤ ਤਸਕਰ ਨੂੰ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਹੈ।