ਸਰਹੱਦੀ ਇਲਾਕਿਆਂ ’ਚ ਡਟੇ ਪੰਜਾਬ ਸਰਕਾਰ ਦੇ 10 ਮੰਤਰੀ, ਐਮਰਜੈਂਸੀ ਸੇਵਾਵਾਂ ਤੇ ਜਨਤਕ ਸਹੂਲਤਾਂ ਦਾ ਕੀਤਾ ਨਿਰੀਖਣ

Sunday, May 11, 2025 - 11:13 AM (IST)

ਸਰਹੱਦੀ ਇਲਾਕਿਆਂ ’ਚ ਡਟੇ ਪੰਜਾਬ ਸਰਕਾਰ ਦੇ 10 ਮੰਤਰੀ, ਐਮਰਜੈਂਸੀ ਸੇਵਾਵਾਂ ਤੇ ਜਨਤਕ ਸਹੂਲਤਾਂ ਦਾ ਕੀਤਾ ਨਿਰੀਖਣ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ’ਚ ਤਣਾਅਪੂਰਨ ਸਥਿਤੀ ਦੇ ਵਿਚਕਾਰ ਪੰਜਾਬ ਸਰਕਾਰ ਦੇ 10 ਮੰਤਰੀਆਂ ਨੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਡਰ-ਮੁਕਤ ਮਾਹੌਲ ਨੂੰ ਯਕੀਨੀ ਬਣਾਉਣ ਲਈ ਸ਼ਨੀਵਾਰ ਨੂੰ ਸਰਹੱਦੀ ਖੇਤਰਾਂ ਦਾ ਦੌਰਾ ਕੀਤਾ। ਸ਼ਨੀਵਾਰ ਨੂੰ ਲਗਾਤਾਰ ਦੂਜੇ ਦਿਨ ਮੰਤਰੀਆਂ ਨੇ ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ ਅਤੇ ਐਮਰਜੈਂਸੀ ਸੇਵਾਵਾਂ ਅਤੇ ਜਨਤਕ ਸਹੂਲਤਾਂ ਦਾ ਮੁਆਇਨਾ ਕਰਨ ਲਈ ਸਥਾਨਕ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਮੰਤਰੀਆਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਜੰਗ ਦੀ ਤਣਾਅਪੂਰਨ ਸਥਿਤੀ ਦੌਰਾਨ ਆਮ ਲੋਕਾਂ ਨੂੰ ਮੁੱਢਲੀਆਂ ਜ਼ਰੂਰਤਾਂ, ਖ਼ਾਸ ਕਰਕੇ ਦਵਾਈਆਂ ਅਤੇ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਜਿਵੇਂ ਕਿ ਦੁੱਧ, ਦਹੀਂ, ਆਟਾ-ਚਾਵਲ ਅਤੇ ਹੋਰ ਖਾਣ-ਪੀਣ ਦੀਆਂ ਵਸਤੂਆਂ ਅਤੇ ਹੋਰ ਮਹੱਤਵਪੂਰਨ ਮਨੁੱਖੀ ਜ਼ਰੂਰਤਾਂ ਆਦਿ ਦੀ ਕੋਈ ਸਮੱਸਿਆ ਨਾ ਆਵੇ।

ਇਹ ਵੀ ਪੜ੍ਹੋ: ਭਾਰਤ-ਪਾਕਿ ਵਿਚਾਲੇ ਬਣੇ ਜੰਗ ਦੇ ਹਾਲਾਤ ਦਰਮਿਆਨ ਡੇਰਾ ਬਿਆਸ ਨੇ ਸਤਿਸੰਗ ਘਰਾਂ 'ਚ ਲਾਏ ਲੰਗਰ

PunjabKesari

ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸਰਹੱਦੀ ਜ਼ਿਲ੍ਹਿਆਂ ਦੇ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ’ਚ ਹਨ। ਉਹ ਇਨ੍ਹਾਂ ਇਲਾਕਿਆਂ ਦੀ ਸਥਿਤੀ ਬਾਰੇ ਲਗਾਤਾਰ ਫੀਡਬੈਕ ਲੈ ਰਹੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਆਮ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਅਤੇ ਸੁਚਾਰੂ ਜਨਤਕ ਵਿਵਸਥਾ ਬਣਾਈ ਰੱਖਣਾ ਸਰਕਾਰ ਦੀ ਮੁੱਖ ਤਰਜੀਹ ਹੈ।

PunjabKesari

ਪੰਜਾਬ ਸਰਕਾਰ ਦੋਹਰੀ ਰਣਨੀਤੀ ਤਹਿਤ ਕੰਮ ਕਰ ਰਹੀ ਹੈ। ਇਸ ਲਈ ਹਰ ਜ਼ਿਲ੍ਹੇ ’ਚ 2 ਮੰਤਰੀਆਂ ਨੂੰ ਵਿਸ਼ੇਸ਼ ਡਿਊਟੀ ’ਤੇ ਲਾਇਆ ਗਿਆ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨਾਲ ਤਾਲਮੇਲ ਅਤੇ ਸੁਚਾਰੂ ਨਿਗਰਾਨੀ ਲਈ ਇਕ ਕਮਾਂਡ ਸੈਂਟਰ ਅਤੇ ਤਾਲਮੇਲ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ ਤਾਂ ਜੋ ਹਰ ਪਲ ਦੀ ਜਾਣਕਾਰੀ ਸਰਕਾਰ ਤਕ ਪਹੁੰਚ ਸਕੇ ਅਤੇ ਉਸ ਅਨੁਸਾਰ ਤੁਰੰਤ ਜ਼ਰੂਰੀ ਕਦਮ ਚੁੱਕੇ ਜਾ ਸਕਣ। ਸਰਕਾਰ ਵੱਲੋਂ ਸਥਾਪਿਤ 24 ਘੰਟੇ ‘ਕ੍ਰਾਈਸਿਸ ਕਮਾਂਡ ਸੈਂਟਰ’ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਸਿੱਧਾ ਫੀਡਬੈਕ ਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਬਸਤੀ ਦਾਨਿਸ਼ਮੰਦਾ 'ਚ ਡਰੋਨ ਹਮਲੇ ਦੀ ਵਾਇਰਲ ਖ਼ਬਰ ਦਾ ਸਾਹਮਣੇ ਆਇਆ ਸੱਚ

PunjabKesari

ਸ਼ਨੀਵਾਰ ਨੂੰ ਸਰਹੱਦੀ ਜ਼ਿਲ੍ਹਿਆਂ ਦੇ ਇੰਚਾਰਜ ਮੰਤਰੀਆਂ ਨੇ ਹੇਠ ਲਿਖੀਆਂ ਥਾਵਾਂ ਦਾ ਕੀਤਾ ਦੌਰਾ
* ਮੰਤਰੀ ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਫ਼ਾਜ਼ਿਲਕਾ ’ਚ ਔਰਤਾਂ ਅਤੇ ਬੱਚਿਆਂ ਲਈ ਲਾਏ ਗਏ ਵਿਸ਼ੇਸ਼ ਮੈਡੀਕਲ ਕੈਂਪ ਦਾ ਜਾਇਜ਼ਾ ਲਿਆ। ਡਾਕਟਰਾਂ ਤੇ ਹੋਰ ਸਿਹਤ ਕਰਮਚਾਰੀਆਂ ਨੂੰ ਹਮੇਸ਼ਾ ਮੌਕੇ ’ਤੇ ਉਪਲੱਬਧ ਰਹਿਣ ਦੀ ਅਪੀਲ ਕੀਤੀ।
* ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਫ਼ਿਰੋਜ਼ਪੁਰ ’ਚ ਰਾਹਤ ਕੈਂਪਾਂ ਅਤੇ ਰਾਸ਼ਨ ਸਪਲਾਈ ਪ੍ਰਣਾਲੀ ਦਾ ਜਾਇਜ਼ਾ ਲਿਆ, ਡਿਪੂ ਸੰਚਾਲਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
* ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਨੇ ਤਰਨਤਾਰਨ ’ਚ ਰਾਹਤ ਅਤੇ ਮੁੜ-ਵਸੇਬਾ ਕੇਂਦਰਾਂ ਦਾ ਨਿਰੀਖਣ ਕੀਤਾ ਤੇ ਪ੍ਰਸ਼ਾਸਨਿਕ ਯਤਨਾਂ ਦੀ ਸ਼ਲਾਘਾ ਕੀਤੀ।
* ਮੰਤਰੀ ਕੁਲਦੀਪ ਧਾਲੀਵਾਲ ਤੇ ਮਹਿੰਦਰ ਭਗਤ ਨੇ ਅੰਮ੍ਰਿਤਸਰ ’ਚ ਫਾਇਰ ਬ੍ਰਿਗੇਡ, ਪੁਲਸ ਅਤੇ ਆਫ਼ਤ ਪ੍ਰਬੰਧਨ ਟੀਮਾਂ ਨਾਲ ਮੀਟਿੰਗ ਕੀਤੀ ਅਤੇ ਐਮਰਜੈਂਸੀ ਸੇਵਾਵਾਂ ਦਾ ਜਾਇਜ਼ਾ ਲਿਆ।
* ਮੰਤਰੀ ਲਾਲ ਚੰਦ ਕਟਾਰੂਚੱਕ ਨੇ ਗੁਰਦਾਸਪੁਰ ਦੇ ਪੇਂਡੂ ਖੇਤਰਾਂ ’ਚ ਡਾਕਟਰੀ ਸੇਵਾਵਾਂ ਅਤੇ ਕਰਫ਼ਿਊ ਪ੍ਰੋਟੋਕੋਲ ਦੀ ਨਿਗਰਾਨੀ ਕੀਤੀ।
ਆਪਣੇ ਮੰਤਰੀਆਂ ਅਤੇ ਸਰਕਾਰ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਮੰਤਰੀ ਸਿਰਫ਼ ਦੌਰੇ ਨਹੀਂ ਕਰ ਰਹੇ, ਉਹ ਲੋਕਾਂ ਵਿਚਕਾਰ ਖੜ੍ਹੇ ਹਨ ਤੇ ਹਰ ਚੁਣੌਤੀ ਨੂੰ ਜਲਦੀ ਹੱਲ ਕਰ ਰਹੇ ਹਨ। ਸਾਡੀ ਸਰਕਾਰ ’ਚ ਆਗੂ ਪਹਿਲਾਂ ਸਟੇਜ ’ਤੇ ਨਹੀਂ, ਮੈਦਾਨ ’ਚ ਜਾਂਦੇ ਹਨ।

ਇਹ ਵੀ ਪੜ੍ਹੋ: ਭਾਰਤ-ਪਾਕਿ ਦੇ ਤਣਾਅ ਦਰਮਿਆਨ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਨੇ ਕੀਤਾ ਵੱਡਾ ਐਲਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News