ਕੇਂਦਰੀ ਜੇਲ੍ਹ ਕਪੂਰਥਲਾ ’ਚੋਂ 10 ਮੋਬਾਇਲ, ਸਿਮ ਕਾਰਡ ਤੇ ਹੋਰ ਸਾਮਾਨ ਬਰਾਮਦ
Thursday, Feb 16, 2023 - 11:18 AM (IST)

ਕਪੂਰਥਲਾ (ਭੂਸ਼ਣ/ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਬੀਤੀ ਰਾਤ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਨੇ ਵੱਡੇ ਪੱਧਰ ’ਤੇ ਚੈਕਿੰਗ ਮੁਹਿੰਮ ਚਲਾਉਂਦੇ ਹੋਏ 10 ਮੋਬਾਇਲ, ਸਿਮ ਕਾਰਡ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਕੇਂਦਰੀ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ 6 ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਪੰਜਾਬ ਪੁਲਸ ਸਖ਼ਤ, ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤਾ ਅਹਿਮ ਬਿਆਨ
ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਦੇ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਦੀ ਨਿਗਰਾਨੀ ’ਚ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਦੀਆਂ ਟੀਮਾਂ ਨੇ ਵੱਡੇ ਪੱਧਰ ’ਤੇ ਚੈਕਿੰਗ ਮੁਹਿੰਮ ਚਲਾਈ ਸੀ, ਜਿਸ ਦੌਰਾਨ ਜੇਲ ਕੰਪਲੈਕਸ ’ਚ ਵੱਖ-ਵੱਖ ਬੈਰਕਾਂ ਤੋਂ 10 ਮੋਬਾਇਲ, 5 ਸਿਮ ਕਾਰਡ ਅਤੇ ਬੈਟਰੀਆਂ ਬਰਾਮਦ ਹੋਈਆਂ। ਥਾਣਾ ਕੋਤਵਾਲੀ ਕਪੂਰਥਲਾ ਨੇ ਨਰੇਸ਼ ਕੁਮਾਰ ਪੁੱਤਰ ਵਿਨੋਦ ਕੁਮਾਰ ਵਾਸੀ ਫਿਲੌਰ ਜ਼ਿਲ੍ਹਾ ਜਲੰਧਰ, ਤਰਲੋਚਨ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਖੁਸਰੋਪੁਰ ਥਾਣਾ ਮਕਸੂਦਾਂ ਜ਼ਿਲ੍ਹਾ ਜਲੰਧਰ, ਸਾਹਿਲ ਪੁੱਤਰ ਦੀਪਕ ਕੁਮਾਰ ਵਾਸੀ ਗੁਰੂ ਨਾਨਕ ਨਗਰ ਜਲੰਧਰ, ਜਸਕੀਰਤ ਸਿੰਘ ਉਰਫ਼ ਜੱਸਾ ਪੁੱਤਰ ਗੁਰਨਾਮ ਸਿੰਘ ਵਾਸੀ ਕੋਟ ਸਦੀਕ ਕਪੂਰਥਲਾ, ਉਕੀਲ ਪੁੱਤਰ ਦੀਪਕ ਰਾਮ ਵਾਸੀ ਦਰਬੰਗਾ ਬਿਹਾਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ।
ਇਹ ਵੀ ਪੜ੍ਹੋ : ਜਨਤਾ ਨੂੰ ਦਿੱਤੀ ਵੱਡੀ ਰਾਹਤ, CM ਭਗਵੰਤ ਮਾਨ ਨੇ ਰਸਮੀ ਤੌਰ 'ਤੇ ਦੋਆਬੇ ਦੇ 3 ਟੋਲ ਪਲਾਜ਼ੇ ਕੀਤੇ ਬੰਦ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।