ਵੱਡੀ ਖ਼ਬਰ : ਕੋਰੋਨਾ ਦਾ ਗੜ੍ਹ ਬਣਿਆ ਮੋਹਾਲੀ, 10 ਹੋਰ ਕੇਸ ਪਾਜ਼ੇਟਿਵ

04/10/2020 5:54:07 PM

ਮੋਹਾਲੀ (ਰਾਣਾ, ਪਰਦੀਪ) : ਪੰਜਾਬ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਪੰਜਾਬ 'ਚ ਮੋਹਾਲੀ ਤਾਂ ਕੋਰੋਨਾ ਦੀ ਰਾਜਧਾਨੀ ਹੀ ਬਣ ਗਿਆ ਹੈ। ਇੱਥੇ ਪਾਜ਼ੇਟਿਵ ਲੋਕਾਂ ਦੀ ਗਿਣਤੀ ਪੰਜਾਬ ਦੇ ਬਾਕੀ ਜ਼ਿਲਿਆਂ ਨਾਲੋਂ ਸਭ ਤੋਂ ਜ਼ਿਆਦਾ ਹੈ। ਤਾਜ਼ੇ ਮਾਮਲੇ 'ਚ ਮੋਹਾਲੀ ਜ਼ਿਲ੍ਹੇ ਅਧੀਨ ਪੈਂਦੇ ਡੇਰਾਬੱਸੀ ਦੇ ਪਿੰਡ ਜਵਾਹਰਪੁਰ ਤੋਂ ਕੋਰੋਨਾ ਦੇ 10 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਕਾਰਨ ਪੂਰੇ ਜ਼ਿਲ੍ਹੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਕੋਰੋਨਾ ਦੇ ਗੜ੍ਹ ਬਣੇ ਜਵਾਹਰਪੁਰ ਦੇ ਨਾਲ ਲੱਗਦੇ ਪਿੰਡਾਂ ਨੂੰ ਸਿਹਤ ਵਿਭਾਗ ਵਲੋਂ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ► ਜਲੰਧਰ : ਇਕੋ ਪਰਿਵਾਰ ਦੇ ਤਿੰਨ ਮੈਂਬਰ ਕੋਰੋਨਾ ਦੀ ਲਪੇਟ 'ਚ, 17 ਸਾਲਾ ਮੁੰਡੇ ਦੀ ਵੀ ਰਿਪੋਰਟ ਪਾਜ਼ੇਟਿਵ

ਸਿਹਤ ਵਿਭਾਗ ਵਲੋਂ ਜਿਨ੍ਹਾਂ ਲੋਕਾਂ ਦੇ ਸੈਂਪਲ ਲਏ ਸਨ, ਅੱਜ ਉਨ੍ਹਾਂ ਦੀ ਰਿਪੋਰਟ ਸਾਹਮਣੇ ਆਈ ਹੈ। ਉਨ੍ਹਾਂ 'ਚੋਂ 40 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂਕਿ 10 ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਕੇਸ ਤੋਂ ਬਾਅਦ ਮੋਹਾਲੀ ਜ਼ਿਲ੍ਹੇ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 48 ਹੋ ਗਈ ਹੈ। ਇੱਥੇ ਇਹ ਵੀ ਦੱਸ ਦਈਏ ਕਿ ਮੋਹਾਲੀ 'ਚ 5 ਲੋਕਾਂ ਨੇ ਕੋਰੋਨਾ ਨੂੰ ਮਾਤ ਵੀ ਦੇ ਦਿੱਤੀ ਹੈ ਅਤੇ 2 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮੀਟਿੰਗ ਦਾ ਸਿਲਸਿਲਾ ਤੇਜ਼ ਕਰ ਦਿੱਤਾ ਗਿਆ ਹੈ ਤਾਂ ਜੋ ਹਾਟਸਪਾਟ ਬਣ ਚੁੱਕੇ ਜਵਾਹਰਪੁਰ ਦੇ ਹੋਰਨਾਂ ਵਿਅਕਤੀਆਂ ਦੀ ਸਿਹਤ ਸਬੰਧੀ ਜਾਂਚ ਕੀਤੀ ਜਾ ਸਕੇ ਅਤੇ ਪਾਜ਼ੇਟਿਵ ਕੇਸ ਨਾਲ ਸਬੰਧਿਤ ਪਿਛਲੇ ਸਮੇਂ ਦੌਰਾਨ ਬਾਕੀ ਲੋਕਾਂ ਦੇ ਸੰਪਰਕ 'ਚ ਰਹੇ ਅਜਿਹੇ ਵਿਅਕਤੀਆਂ ਦੀ ਭਾਲ ਕਰਨ 'ਚ ਤੇਜ਼ੀ ਲਿਆਂਦੀ ਜਾ ਰਹੀ ਹੈ।

ਇਹ ਵੀ ਪੜ੍ਹੋ ► ਪੰਜਾਬ 'ਚ ਤੇਜ਼ੀ ਨਾਲ ਵਧਣ ਲੱਗਾ ਕੋਰੋਨਾ ਦਾ ਕਹਿਰ, ਪਠਾਨਕੋਟ 'ਚ 8 ਹੋਰ ਕੇਸ ਪਾਜ਼ੇਟਿਵ

ਪਠਾਨਕੋਟ 'ਚ 8 ਹੋਰ ਕੇਸ ਪਾਜ਼ੇਟਿਵ
ਅੱਜ ਪਠਾਨਕੋਟ ਜ਼ਿਲੇ 'ਚ ਕੋਰੋਨਾ ਵਾਇਰਸ ਦੇ 8 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਤਾਜ਼ਾ 7 ਪਾਜ਼ੇਟਿਵ ਮਾਮਲੇ ਕੋਰੋਨਾ ਨਾਲ ਮਰੀ ਰਾਜ ਰਾਣੀ ਨਾਲ ਸੰਬੰਧਤ ਦੱਸੇ ਜਾ ਰਹੇ ਹਨ ਜਦਕਿ ਇਕ ਹੋਰ ਵੱਖਰਾ ਮਾਮਲਾ ਵੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਪਠਾਨਕੋਟ 'ਚ ਹੁਣ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ। ਜਦਕਿ ਮ੍ਰਿਤਕ ਮਹਿਲਾ ਸਮੇਤ ਇਹ ਗਿਣਤੀ 15 ਹੈ। ਇਕੋ ਦਿਨ ਵਿਚ ਪਠਾਨਕੋਟ ਜ਼ਿਲੇ ਵਿਚ 8 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚ ਸਹਿਮ ਵੱਧ ਗਿਆ ਹੈ।

ਇਹ ਵੀ ਪੜ੍ਹੋ ► ਕੋਰੋਨਾ 'ਤੇ ਕੈਪਟਨ ਦਾ ਵੱਡਾ ਬਿਆਨ, ਜੁਲਾਈ-ਅਗਸਤ 'ਚ ਕੋਵਿਡ-19 ਪੀਕ 'ਤੇ ਹੋਵੇਗਾ

ਪੰਜਾਬ 'ਚ ਕੋਰੋਨਾ ਦਾ ਕਹਿਰ
ਪੰਜਾਬ 'ਚ ਹੁਣ ਤੱਕ 151 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਕੋਰੋਨਾ ਵਾਇਰਸ ਕਾਰਨ ਨਾਲ 12 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 48 ਕੇਸ ਹਨ। ਨਵਾਂਸ਼ਹਿਰ 'ਚ ਕੋਰੋਨਾ ਦੇ 19 ਕੇਸ, ਹੁਸ਼ਿਆਰਪੁਰ ਦੇ 07 ਕੇਸ, ਜਲੰਧਰ ਦੇ 12 ਕੇਸ, ਲੁਧਿਆਣਾ 'ਚ 10 ਪਾਜ਼ੇਟਿਵ ਕੇਸ, ਅੰਮ੍ਰਿਤਸਰ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 11, ਪਟਿਆਲਾ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 1, ਰੋਪੜ 'ਚ ਕੋਰੋਨਾ ਦੇ 03 ਮਰੀਜ਼, ਮਾਨਸਾ 'ਚ 11 ਮਰੀਜ਼, ਪਠਾਨਕੋਟ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 15, ਫਰੀਦਕੋਟ 2 ਕੇਸ, ਬਰਨਾਲਾ 'ਚ 2 ਕੇਸ, ਕਪੂਰਥਲਾ ਦਾ 1 ਕੇਸ ਪਾਜ਼ੇਟਿਵ, ਮੋਗਾ ਦੇ 4 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਫਤਿਹਗੜ ਸਾਹਿਬ ਦੇ 02 ਪਾਜ਼ੇਟਿਵ ਕੇਸ, ਮੁਕਤਸਰ 'ਚ 1, ਸੰਗਰੂਰ 'ਚ 2 ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ ► ਜਲੰਧਰ : ਸੈਕਰਡ ਹਾਰਟ ਹਸਪਤਾਲ ਦੇ ਮੈਡੀਕਲ ਸਟਾਫ ਦੇ 18 ਮੈਂਬਰਾਂ ਦਾ ਹੋਵੇਗਾ ਕੋਰੋਨਾ ਟੈਸਟ ► ਸੰਗਰੂਰ : ਦਿਲ ਦਾ ਦੌਰਾ ਪੈਣ ਕਰਕੇ ਨਿਊਜ਼ੀਲੈਂਡ 'ਚ ਨੌਜਵਾਨ ਦੀ ਮੌਤ 

Anuradha

This news is Content Editor Anuradha