ਨਵਾਂਸ਼ਹਿਰ ਜ਼ਿਲ੍ਹੇ ''ਚ 10 ਹੋਰ ਨਵੇਂ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ
Wednesday, Jul 15, 2020 - 09:02 PM (IST)

ਨਵਾਂਸ਼ਹਿਰ, (ਤ੍ਰਿਪਾਠੀ)- ਜ਼ਿਲੇ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਬੰਬ ਲਗਾਤਾਰ ਫੱਟ ਰਿਹਾ ਹੈ। ਜ਼ਿਲੇ 'ਚ ਅੱਜ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 90 ਹੋ ਗਈ ਹੈ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਰਾਜਿੰਦਰ ਪ੍ਰਸਾਦ ਭਾਟੀਆ ਨੇ ਦੱਸਿਆ ਕਿ ਜਿੱਥੇ ਅੱਜ 10 ਨਵੇਂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਤਾਂ ਉੱਥੇ ਹੀ 5 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ, ਜਿੱਥੇ ਉਨ੍ਹਾਂ ਨੂੰ ਸਿਹਤ ਵਿਭਾਗ ਦੀ ਗਾਈਡਲਾਈਨਜ਼ ਦੇ ਤਹਿਤ ਇਕਾਂਤਵਾਸ 'ਚ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲੇ 'ਚ ਹੁਣ ਤਕ ਕੁੱਲ 244 ਕੋਰੋਨਾ ਪਾਜ਼ੇਟਿਵ ਮਰੀਜ਼ ਪਾਏ ਗਏ ਹਨ, ਜਿਸ 'ਚ 153 ਸਿਹਤਯਾਬ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ, ਜਦਕਿ 1 ਦੀ ਮੌਤ ਹੋ ਗਈ ਹੈ ਤੇ 90 ਐਕਟਿਵ ਕੇਸ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤਕ 13,395 ਮਰੀਜ਼ਾਂ ਦੇ ਸੈਂਪਲ ਲਏ ਹਨ, ਜਿਨ੍ਹਾਂ 'ਚੋਂ 279 ਵਿਅਕਤੀਆਂ ਦੇ ਰਿਜ਼ਲਟ ਅਵੇਟਿਡ ਹਨ। ਉਨ੍ਹਾਂ ਦੱਸਿਆ ਕਿ ਅੱਜ 303 ਨਵੇਂ ਵਿਅਕਤੀਆਂ ਦੇ ਸੈਂਪਲ ਲਏ ਗਏ ਹਨ।