ਨਸ਼ੇ ਵਾਲੇ ਪਦਾਰਥਾਂ ਸਣੇ 10 ਵਿਅਕਤੀ ਗ੍ਰਿਫ਼ਤਾਰ

Saturday, Mar 28, 2026 - 11:07 AM (IST)

ਨਸ਼ੇ ਵਾਲੇ ਪਦਾਰਥਾਂ ਸਣੇ 10 ਵਿਅਕਤੀ ਗ੍ਰਿਫ਼ਤਾਰ

ਮਾਨਸਾ (ਸੰਦੀਪ ਮਿੱਤਲ) : ਮਾਨਸਾ ਪੁਲਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ’ਚ 05 ਮੁਕੱਦਮੇ ਦਰਜ ਕਰ ਕੇ 10 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਕੋਲੋਂ 118 ਗ੍ਰਾਮ ਹੈਰੋਇਨ, 62 ਕਿਲੋਗ੍ਰਾਮ ਭੁੱਕੀ ਚੂਰਾ-ਪੋਸਤ ਸਮੇਤ ਟਰੱਕ, ਗੱਡੀ ਸਵਿਫਟ ਅਤੇ 100 ਲੀਟਰ ਲਾਹਣ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਸੀਨੀਅਰ ਕਪਤਾਨ ਪੁਲਸ ਮਾਨਸਾ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਹੈ ਕਿ ਥਾਣਾ ਜੋਗਾ ’ਚ ਸੀ. ਆਈ. ਏ. ਸਟਾਫ ਦੀ ਪੁਲਸ ਟੀਮ ਨੇ ਫਰੀਦ ਸਿੰਘ ਪੁੱਤਰ ਭੀਮ ਸਿੰਘ ਵਾਸੀ ਵਾਰਡ ਨੰਬਰ 01 ਆਸ਼ਾ ਪੱਤੀ ਬੈਕਸਾਈਡ ਮਿਲਣ ਪੈਲੇਸ ਮੌੜ ਮੰਡੀ ਹਾਲ ਆਬਾਦ ਪੀਰਕੋਟ ਕੋਲੋਂ 08 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਮੁਕੱਦਮਾ ਥਾਣਾ ਜੋਗਾ ਤਹਿਤ ਦਰਜ ਕਰ ਕੇ ਜਾਂਚ ਅਮਲ ਵਿਚ ਲਿਆਂਦੀ। ਥਾਣਾ ਬੋਹਾ ’ਚ ਸੀ. ਆਈ. ਏ. ਸਟਾਫ ਦੀ ਪੁਲਸ ਟੀਮ ਨੇ ਰੋਹਿਤ ਕੁਮਾਰ ਪੁੱਤਰ ਰਮੇਸ਼ ਕੁਮਾਰ, ਰੋਬਿਨ ਸ਼ਰਮਾ ਉਰਫ਼ ਰਿੰਕੂ ਪੁੱਤਰ ਰਮੇਸ਼ ਕੁਮਾਰ ਵਾਸੀ ਵਾਰਡ ਨੰਬਰ 03, ਨੇੜੇ ਸਿਵਲ ਲਾਈਨ ਬੁਢਲਾਡਾ, ਜਗਸੀਰ ਸਿੰਘ ਉਰਫ ਬਿੰਨੀ ਪੁੱਤਰ ਗੁਰਨਾਮ ਸਿੰਘ ਵਾਸੀ ਬੱਛੋਆਣਾ ਅਤੇ ਸੁਖਵਿੰਦਰ ਸਿੰਘ ਉਰਫ਼ ਕੱਦੂ ਪੁੱਤਰ ਸੁਖਦੇਵ ਸਿੰਘ ਵਾਸੀ ਮੰਢਾਲੀ ਕੋਲੋਂ 32 ਕਿਲੋਗ੍ਰਾਮ ਭੁੱਕੀ ਚੂਰਾ-ਪੋਸਤ ਸਮੇਤ 02 ਟਰੱਕ ਬਰਾਮਦ ਹੋਣ ’ਤੇ ਮੁਕੱਦਮਾ ਥਾਣਾ ਬੋਹਾ ਦਰਜ ਕਰ ਲਿਆ ਹੈ।

ਥਾਣਾ ਭੀਖੀ ਦੀ ਪੁਲਸ ਟੀਮ ਨੇ ਸੇਵਕ ਸਿੰਘ ਪੁੱਤਰ ਸੁਖਦੇਵ ਸਿੰਘ, ਜਗਸੀਰ ਸਿੰਘ ਉਰਫ ਜੱਗੀ ਪੁੱਤਰ ਗੁਰਚਰਨ ਸਿੰਘ ਵਾਸੀ ਗੁਰਨੇ ਕਲਾਂ ਕੋਲੋਂ 30 ਕਿਲੋਗ੍ਰਾਮ ਭੁੱਕੀ ਚੂਰਾ-ਪੋਸਤ ਸਮੇਤ ਗੱਡੀ ਸਵਿੱਫਟ ਬਰਾਮਦ ਹੋਣ ’ਤੇ ਮੁਕੱਦਮਾ ਕੀਤਾ ਹੈ। ਥਾਣਾ ਸਦਰ ਮਾਨਸਾ ’ਚ ਸੀ. ਆਈ. ਏ. ਸਟਾਫ਼ ਮਾਨਸਾ ਦੀ ਪੁਲਸ ਟੀਮ ਨੇ ਬਾਵਾ ਸਿੰਘ ਉਰਫ਼ ਮੰਗੀ ਪੁੱਤਰ ਜਰਨੈਲ ਸਿੰਘ, ਗੁਰਵਿੰਦਰ ਸਿੰਘ ਉਰਫ਼ ਗੁਰੀ ਪੁੱਤਰ ਜਗਜੀਤ ਸਿੰਘ ਵਾਸੀ ਨੰਗਲ ਕਲਾਂ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਹੋਣ ’ਤੇ ਮੁਕੱਦਮਾ ਥਾਣਾ ਸਦਰ ਮਾਨਸਾ ਅਤੇ ਥਾਣਾ ਦੀ ਪੁਲਸ ਟੀਮ ਨੇ ਗੁਰਸ਼ਵਨੀਤ ਸਿੰਘ ਪੁੱਤਰ ਜਸਪ੍ਰੀਤ ਸਿੰਘ ਵਾਸੀ ਠੂਠਿਆਂਵਾਲੀ ਕੋਲੋਂ 100 ਲੀਟਰ ਲਾਹਣ ਬਰਾਮਦ ਹੋਣ ’ਤੇ ਮੁਕੱਦਮਾ ਥਾਣਾ ਸਦਰ ਮਾਨਸਾ ਅਤੇ ਤਹਿਤ ਦਰਜ ਕਰ ਲਿਆ ਹੈ।
 


author

Babita

Content Editor

Related News