10 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 3 ਕਾਬੂ

02/28/2018 6:48:05 AM

ਫਗਵਾੜਾ, (ਰੁਪਿੰਦਰ ਕੌਰ)- ਥਾਣਾ ਰਾਵਲਪਿੰਡੀ ਦੀ ਪੁਲਸ ਵੱਲੋਂ 10 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ । ਜਾਣਕਾਰੀ ਅਨੁਸਾਰ ਥਾਣਾ ਰਾਵਲਪਿੰਡੀ ਦੇ ਐੱਸ. ਐੱਚ. ਓ. ਸਿਕੰਦਰ ਸਿੰਘ ਨੂੰ ਸੂਚਨਾ ਮਿਲੀ ਕਿ ਸ਼ਹਿਰ 'ਚ ਕੁਝ ਲੋਕ ਨਾਜਾਇਜ਼ ਸ਼ਰਾਬ ਦੀ ਸਪਲਾਈ ਕਰ ਰਹੇ ਹਨ। ਉਨ੍ਹਾਂ ਪੁਲਸ ਪਾਰਟੀ ਸਮੇਤ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਏ. ਐੱਸ. ਆਈ. ਇੰਦਰ ਸਿੰਘ ਨੇ ਇਕ ਗੱਡੀ ਨੂੰ ਰੋਕ ਕੇ ਜਦੋਂ ਗੱਡੀ ਚਲਾ ਰਹੇ ਵਿਅਕਤੀ ਦਾ ਨਾਂ-ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਬਲਬੀਰ ਉਰਫ ਕਾਲਾ ਪੁੱਤਰ ਜਗਨ ਨਾਥ ਵਾਸੀ ਬੋਹਾਨੀ ਥਾਣਾ ਰਾਵਲਪਿੰਡੀ ਦੱਸਿਆ । ਪੁਲਸ ਵੱਲੋਂ ਗੱਡੀ ਦੀ ਚੈਕਿੰਗ ਕਰਨ 'ਤੇ ਗੱਡੀ 'ਚੋਂ 9 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ । 
ਇਸੇ ਤਰ੍ਹਾਂ ਹੀ ਏ. ਐੱਸ. ਆਈ. ਦਰਸ਼ਨ ਸਿੰਘ ਨੇ ਸਮੇਤ ਪੁਲਸ ਪਾਰਟੀ ਟੀ-ਪੁਆਇੰਟ ਜਗਪਾਲਪੁਰ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਉਨ੍ਹਾਂ ਜਸਪਾਲ ਸਿੰਘ ਤੇ ਅਵਧੇਸ਼ ਮਹਿਤੋ ਵਾਸੀ ਰਾਣੀਪੁਰ ਥਾਣਾ ਰਾਵਲਪਿੰਡੀ ਨੂੰ ਪਲਾਸਟਿਕ ਦੇ ਇਕ ਬੋਰੇ 'ਚ ਪਾਈਆਂ 12 ਬੋਤਲਾਂ ਸ਼ਰਾਬ ਸਮੇਤ ਕਾਬੂ ਕੀਤਾ ਹੈ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


Related News