ਬਿਆਸ ਦਰਿਆ ਮੰਡ ਖੇਤਰ ''ਚੋਂ 25,000 ਕਿਲੋ ਲਾਹਣ ਸਣੇ 10 ਟੀਨ ਤੇ 25 ਤਰਪਾਲਾਂ ਬਰਾਮਦ
Thursday, May 15, 2025 - 05:07 PM (IST)

ਦਸੂਹਾ (ਝਾਵਰ/ਨਾਗਲਾ)- ਆਬਕਾਰੀ ਵਿਭਾਗ ਨੇ ਦਸੂਹਾ ਪੁਲਸ ਦੀ ਮਦਦ ਨਾਲ ਬਿਆਸ ਦਰਿਆ ਦੇ ਮੰਡ ਖੇਤਰ ਵਿੱਚ ਸਰਚ ਆਪ੍ਰੇਸ਼ਨ ਮੁਹਿੰਮ ਚਲਾਈ। ਇਹ ਸਰਚ ਆਪ੍ਰੇਸ਼ਨ ਬਿਆਸ ਦਰਿਆ ਦੇ ਮੰਡ ਖੇਤਰ ਵਿੱਚ ਪੈਂਦੇ ਪਿੰਡ ਭੀਖੋਵਾਲ, ਟੇਰਕਿਆਣਾ, ਸਦਰਪੁਰ ਅਤੇ ਹੋਰ ਪਿੰਡਾਂ ਵਿੱਚ ਸਵੇਰੇ 6 ਵਜੇ ਚਲਾਈ ਗਈ। ਇਸ ਦੌਰਾਨ 25,000 ਕਿਲੋ ਲਾਹਣ ਬਰਾਮਦ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਈ. ਟੀ. ਓ. ਪ੍ਰੀਤ ਭੁਪਿੰਦਰ ਸਿੰਘ ਅਤੇ ਡੀ. ਐੱਸ. ਪੀ. ਦਸੂਹਾ ਬਲਵਿੰਦਰ ਸਿੰਘ ਜੋੜਾ ਨੇ ਦੱਸਿਆ ਕਿ ਸ਼ਰਾਬ ਤਸਕਰਾਂ ਵਿਰੁੱਧ ਸ਼ੁਰੂ ਕੀਤੀ ਗਈ ਸਰਚ ਆਪ੍ਰੇਸ਼ਨ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਸ ਨੇ ਬਿਆਸ ਦਰਿਆ ਦੇ ਕੰਢੇ ਡੂੰਘੇ ਟੋਏ ਪੁੱਟ ਕੇ ਸ਼ਰਾਬ ਤਸਕਰਾਂ ਵੱਲੋਂ ਤਰਪਾਲਾਂ ਵਿੱਚ ਲੁਕਾਈ ਗਈ ਕੱਚੀ ਸ਼ਰਾਬ-ਲਾਹਣ ਬਰਾਮਦ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਖੇਤਾਂ 'ਚ ਵਿਅਕਤੀ ਦਾ ਕਤਲ, ਟਰੈਕਟਰ ਨਾਲ ਦੂਰ ਤੱਕ ਘੜੀਸਿਆ
ਉਨ੍ਹਾਂ ਦੱਸਿਆ ਕਿ ਇਸ ਮੌਕੇ ਆਬਕਾਰੀ ਵਿਭਾਗ ਅਤੇ ਦਸੂਹਾ ਪੁਲਸ ਟੀਮ ਵੱਲੋਂ 25000 ਕਿਲੋ ਲਾਹਣ, 10 ਟੀਨ, 25 ਤਰਪਾਲਾਂ ਬਰਾਮਦ ਕੀਤੀਆਂ ਗਈਆਂ ਅਤੇ ਫੜੀ ਗਈ ਲਾਹਣ ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ। ਇਸ ਸਰਚ ਆਪ੍ਰੇਸ਼ਨ ਮੁਹਿੰਮ ਦੌਰਾਨ ਇੰਸਪੈਕਟਰ ਅਜੈ ਕੁਮਾਰ, ਇੰਸਪੈਕਟਰ ਕੁਲਵੰਤ ਸਿੰਘ, ਇੰਸਪੈਕਟਰ ਸੁਖਪਾਲ ਸਿੰਘ, ਆਬਕਾਰੀ ਵਿਭਾਗ ਦੇ ਇੰਸਪੈਕਟਰ ਲਵਪ੍ਰੀਤ ਸਿੰਘ ਅਤੇ ਹੋਰ ਪੁਲਿਸ ਮੁਲਾਜਮਾਂ ਨੇ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਇਸ ਸਰਚ ਆਪ੍ਰੇਸ਼ਨ ਮੁਹਿੰਮ ਦੌਰਾਨ ਕੁਝ ਲੋਕ ਪੁਲਸ ਨੂੰ ਵੇਖ ਕੇ ਮੌਕੇ ਤੋਂ ਭੱਜਣ ਵਿੱਚ ਸਫ਼ਲ ਹੋ ਗਏ। ਈ. ਟੀ. ਓ. ਪ੍ਰੀਤ ਭੁਪਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਸਰਚ ਆਪ੍ਰੇਸ਼ਨ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਉਨਾਂ ਦੱਸਿਆ ਕਿ 25 ਅਪ੍ਰੈਲ ਨੂੰ ਵੀ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ ਅਤੇ ਵੱਡੀ ਮਾਤਰਾ ਵਿੱਚ ਲਾਹਣ ਅਤੇ ਕੱਚੀ ਸ਼ਰਾਬ ਬਰਾਮਦ ਕਰਕੇ ਨਸ਼ਟ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: ਫਗਵਾੜਾ 'ਚ ਵੱਡੀ ਵਾਰਦਾਤ, ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e