ਸੁਲਤਾਨਪੁਰ ਲੋਧੀ ਵਿਖੇ 10 ਸਾਲਾ ਬੱਚੇ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

Wednesday, Jun 29, 2022 - 04:01 PM (IST)

ਸੁਲਤਾਨਪੁਰ ਲੋਧੀ ਵਿਖੇ 10 ਸਾਲਾ ਬੱਚੇ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

ਸੁਲਤਾਨਪੁਰ ਲੋਧੀ (ਧੀਰ)- ਸੁਲਤਾਨਪੁਰ ਲੋਧੀ ਦੀ ਨਵੀਂ ਦਾਣਾ ਮੰਡੀ ’ਚ ਸਵੇਰੇ ਟਰੱਕ ਦੀ ਲਪੇਟ ’ਚ ਆ ਕੇ ਇਕ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕਰਨ ਪੁੱਤਰ ਦੋਧੀ ਮਾਂਝੀ ਵਾਸੀ ਤਿੱਤਰ ਹੱਟ, ਜ਼ਿਲ੍ਹਾ ਲਖੀ ਸਰਾਏ, ਬਿਹਾਰ ਹਾਲ ਵਾਸੀ ਲੋਹੀਆਂ ਚੂੰਗੀ, ਸੁਲਤਾਨਪੁਰ ਲੋਧੀ ਵਜੋਂ ਹੋਈ ਹੈ। ਉਕਤ ਬੱਚੇ ਦੀ ਉਮਰ ਕਰੀਬ 10 ਸਾਲ ਹੈ।

ਇਹ ਵੀ ਪੜ੍ਹੋ:  12ਵੀਂ ਦੇ ਨਤੀਜੇ 'ਚ ਜਲੰਧਰ ਜ਼ਿਲ੍ਹੇ 'ਚ ਅੱਵਲ ਰਹੀ ਟਰੱਕ ਡਰਾਈਵਰ ਦੀ ਧੀ, ਮਾਪਿਆਂ 'ਚ ਖ਼ੁਸ਼ੀ ਦੀ ਲਹਿਰ

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਦੋਧੀ ਮਾਂਝੀ ਨੇ ਦੱਸਿਆ ਕਿ ਜਦੋਂ ਟਰੱਕ ਡਰਾਈਵਰ ਟਰੱਕ ਬੈਕ ਕਰਨ ਲੱਗਾ ਤਾਂ ਉਸ ਵਕਤ ਮੇਰਾ ਲਡ਼ਕਾ ਟਰੱਕ ਦੀ ਲਪੇਟ ’ਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ। ਮ੍ਰਿਤਕ ਬੱਚੇ ਦੀ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ’ਚ ਰੱਖਵਾਇਆ ਗਿਆ ਹੈ ਅਤੇ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ:  ਪੁੱਤ ਦੀ ਲਾਸ਼ ਵੇਖ ਭੁੱਬਾਂ ਮਾਰ ਰੋਇਆ ਪਰਿਵਾਰ, ਜਨਮਦਿਨ ਦੀ ਪਾਰਟੀ ਦੌਰਾਨ ਝਗੜੇ 'ਚ ਗਈ ਸੀ ਜਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News